Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ

ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ

ਗੜ੍ਹਦੀਵਾਲਾ 19 ਜੂਨ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਵਿੱਚ ਸੰਗਤ ਦੀ ਵਧੇਰੇ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਹਰਮਿੰਦਰ ਸਾਹਿਬ ਜੀ ਦੀ ਸੇਵਾ ਵਿੱਚ ਵਲੰਟੀਅਰ ਦੇ ਤੌਰ ‘ਤੇ ਸੇਵਾ ਨਿਭਾਈ। ਸੇਵਾ ਦੌਰਾਨ ਵਲੰਟੀਰੀਆਂ ਨੇ ਜਲ ਸੇਵਾ, ਦਰਸ਼ਨ ਲਾਈਨਾਂ ਵਿਚ ਵਿਵਸਥਾ ਬਣਾਈ ਰੱਖਣ ਅਤੇ ਤਖਤੀਆਂ ਰਾਹੀਂ ਸੰਗਤ ਨੂੰ ਗੁਰਦੁਆਰੇ ਦੀ ਮਰਿਆਦਾ ਅਨੁਸਾਰ ਸੁਚੇਤ ਕਰਨ ਆਦਿ ਕਾਰਜਾਂ ਵਿੱਚ ਯੋਗਦਾਨ ਪਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿੱਖ ਧਰਮ ਅਨੁਸਾਰ ਸੇਵਾ ਸਭ ਤੋਂ ਵੱਡੀ ਪੂਜਾ ਹੈ ਜੋ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਨਾਲ ਜੋੜਦੀ ਉਹਨਾਂ ਦੇ ਵਿਅਕਤੀਗਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਕਾਰਜਾਂ ਵਿੱਚ ਸੇਵਾ ਭਾਵਨਾ ਨਾਲ ਜੁੜੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated