Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ

ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ

ਤਲਵਾੜਾ / ਦਸੂਹਾ 21 ਜੂਨ (ਚੌਧਰੀ) 

ਨਿਯਮਿਤ ਯੋਗ ਅਭਿਆਸ ਕਾਰਜਸਥਾਨ ’ਤੇ ਇਕਾਗਰਤਾ ,ਫੈਸਲਾ ਲੈਣ ਦੀ ਸਮਰੱਥਾ ਅਤੇ ਕਾਰਗੁਜ਼ਾਰੀ ਵਿੱਚ ਕਰਦਾ ਹੈ ਵਾਧਾ

: ਭਾਖੜਾ-ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਵੱਲੋਂ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਮਾਰਗਦਰਸ਼ਨ ਵਿਚ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਬੀਬੀਐਮਬੀ ਸਾਮੁਦਾਇਕ ਹਾਲ ਵਿੱਚ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਪ੍ਰੋਜੈਕਟ ਦੇ ਸੀਨੀਅਰ ਅਧਿਕਾਰੀਆਂ, ਕਰਮਚਾਰੀਆਂ, ਡੀਏਵੀ ਸਕੂਲ ਦੇ ਵਿਦਿਆਰਥੀਆਂ ਅਤੇ ਸਥਾਨਕ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਯੋਗ ਕੇਵਲ ਸਰੀਰਕ ਕਸਰਤ ਨਹੀਂ, ਸਗੋਂ ਸਰੀਰ, ਮਨ ਅਤੇ ਆਤਮਾ ਦੇ ਸੰਤੁਲਨ ਦਾ ਸਮੂਹਿਕ ਜੀਵਨ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਨਾਲ ਅੱਜ ਯੋਗ ਵਿਸ਼ਵ ਪੱਧਰ ’ਤੇ ਮਨੁੱਖਤਾ ਨੂੰ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਬਣ ਚੁੱਕਾ ਹੈ। ਉਨ੍ਹਾਂ ਬੀਬੀਐਮਬੀ ਦੇ ਚੇਅਰਮੈਨ ਇੰਜੀ. ਮਨੋਜ ਤ੍ਰਿਪਾਠੀ ਅਤੇ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਦੇ ਮਾਰਗਦਰਸ਼ਨ ਹੇਠ ਕਰਮਚਾਰੀਆਂ ਦੀ ਭਲਾਈ ਅਤੇ ਯੋਗ ਦੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਯੋਗ ਦੇ ਲਾਭਾਂ ’ਤੇ ਚਰਚਾ ਕਰਦਿਆਂ ਨਿਗਰਾਨ ਇੰਜਨੀਅਰ (ਪਾਵਰ) ਅਜੀਤ ਕੁਮਾਰ ਨੇ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਤਕਨੀਕੀ ਜ਼ਿੰਦਗੀ ਵਿੱਚ ਯੋਗ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਸ਼ਾਂਤੀ ਦਾ ਵੀ ਸਰੋਤ ਹੈ। ਇਹ ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ ਅਤੇ ਮਨ ਨੂੰ ਸਥਿਰਤਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਅਭਿਆਸ ਨਾਲ ਕਰਮਚਾਰੀਆਂ ਦੀ ਇਕਾਗਰਤਾ, ਫੈਸਲਾ ਲੈਣ ਦੀ ਯੋਗਤਾ ਅਤੇ ਕਾਰਗੁਜ਼ਾਰੀ ਵਿੱਚ ਸੁਧਾਰ ਆਉਂਦਾ ਹੈ।

ਯੋਗ ਸੈਸ਼ਨ ਦੌਰਾਨ ਪ੍ਰਾਣਾਯਾਮ, ਸੂਰਜ ਨਮਸਕਾਰ, ਤਾੜਾਸਨ,  ਭੁਜੰਗਾਸਨ, ਸ਼ਵਾਸਨ ਸਮੇਤ ਵੱਖ-ਵੱਖ ਯੋਗ ਆਸਨਾਂ ਅਤੇ ਧਿਆਨ ਦਾ ਅਭਿਆਸ ਕਰਵਾਇਆ ਗਿਆ। ਯੋਗ ਟੇ੍ਰਨਰ ਕਮਲੇਸ਼ ਭਾਟੀਆ ਨੇ ਭਾਗੀਦਾਰਾਂ ਨੂੰ ਯੋਗ ਦੀਆਂ ਵੱਖ-ਵੱਖ ਵਿਧੀਆਂ ਨਾਲ ਜਾਣੂ ਕਰਵਾਇਆ।

ਇਸ ਮੌਕੇ ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ, ਅਰਵਿੰਦਰਪਾਲ ਸਿੰਘ ਊੱਭੀ, ਹਰਦਿਆਲ ਸਿੰਘ, ਗੌਰਵ ਲਾਂਬਾ, ਐਸਡੀਓ ਗੋਪਾਲ ਸਿੰਘ, ਧਰਮਿੰਦਰ ਸਿੰਘ ਅਤੇ ਰਾਜੀਵ ਕੁਮਾਰ, ਜੁਨੀਅਰ ਇੰਜਨੀਅਰ ਗੁਲਸ਼ਨ ਕੁਮਾਰ, ਜਤਿਨ ਸ਼ਰਮਾ ਅਤੇ ਨਗਿੰਦਰ ਯਾਦਵ ਵੀ ਹਾਜਰ ਸਨ।

error: copy content is like crime its probhihated