Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 22 ਜੂਨ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਂਪ ਵਿੱਚ ਕਾਲਜ ਦੇ ਸਮੂਹ ਸਟਾਫ ਮੈਂਬਰਾਂ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ, ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਯੋਗਾ ਕੈਂਪ ਦੌਰਾਨ ਪ੍ਰਿੰਸੀਪਲ ਡਾ. ਮਾਨਵ ਸੈਣੀ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ ਵੱਲੋਂ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਦਾ ਅਭਿਆਸ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗਾ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸੰਪੂਰਨ ਜੀਵਨ ਜਿਉਣ ਦੀ ਕਲਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਦਬਾਅ ਅਤੇ ਮੁਕਾਬਲੇ ਦੇ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਅਤੇ ਅਨਮੋਲ ਵਿਰਾਸਤ ਹੈ, ਜਿਸ ਨੂੰ ਅੱਜ ਪੂਰੀ ਦੁਨੀਆ ਨੇ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਅਸਤ ਜੀਵਨ ਵਿੱਚੋਂ ਕੁਝ ਸਮਾਂ ਕੱਢ ਕੇ ਯੋਗਾ ਨੂੰ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿ ਸਕਣ। ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਯੋਗਾ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਸ਼ੈਲੀ ਦਾ ਆਧਾਰ ਹੈ। ਉਨ੍ਹਾਂ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਦੇ ਸਿਧਾਂਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਆਪਣੇ ਨਾਲ-ਨਾਲ ਸਮਾਜ ਨੂੰ ਵੀ ਸਿਹਤ ਪ੍ਰਤੀ ਜਾਗਰੂਕ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਤੇ ਇਨਾਇਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਡਾ. ਵੀਨਸ, ਪਰਦੀਪ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਅੰਤਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਉਂਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ।