Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਹੁਸ਼ਿਆਰਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ

ਹੁਸ਼ਿਆਰਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ

ਹੁਸ਼ਿਆਰਪੁਰ, 25 ਜੂਨ ( ਪ੍ਰਾਈਮ ਪੰਜਾਬ ਟਾਈਮਜ) 

ਬੀ ਐਲ ਓਜ ਨੇ ਪਹਿਲੇ ਦਿਨ 1,01,733 ਫਾਰਮ ਵੰਡੇ

ਸੱਤ ਵਿਧਾਨ ਸਭਾ ਹਲਕਿਆਂ ਦੇ 12,68,648 ਵੋਟਰਾਂ ਲਈ 1,563 ਬੀ.ਐਲ.ਓਜ ਲਾਏ

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਬਾਹਰ ਨਾ ਰਹੇ

: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਅੱਜ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ  (ਐਸ.ਆਈ.ਆਰ.) ਦਾ ਕੰਮ ਅੱਜ ਸ਼ੁਰੂ ਹੋ ਗਿਆ ਜਿਸ ਤਹਿਤ ਪਹਿਲੇ ਦਿਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੇ ਘਰ-ਘਰ ਜਾ ਕੇ 1,01,733 ਗਣਨਾ ਫਾਰਮ ਵੰਡੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪ੍ਰਕਿਰਿਆ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਕੁੱਲ 1,563 ਬੀ.ਐਲ.ਓ. 12,68,648 ਵੋਟਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਬੀ.ਐਲ.ਓ. ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦਾ ਕੰਮ ਕਰ ਰਹੇ ਹਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਇਸ ਦੌਰਾਨ ਬੀ.ਐਲ.ਓ. ਦੇ ਨਾਲ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਐਸ.ਆਈ.ਆਰ. ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਤਾਂ ਜੋ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ। ਉਨ੍ਹਾਂ ਕਿਹਾ ਕਿ ਬੀ.ਐਲ.ਓ. ਤੋਂ ਫਾਰਮ ਪ੍ਰਾਪਤ ਕਰਨ ਤੋਂ ਬਾਅਦ ਵੋਟਰਾਂ ਨੂੰ ਇਹ ਫਾਰਮ ਭਰ ਕੇ ਰੱਖਣਾ ਹੋਵੇਗਾ ਅਤੇ ਜਦੋਂ ਬੀ.ਐਲ.ਓ. ਦੁਬਾਰਾ ਘਰਾਂ ਵਿੱਚ ਫਾਰਮ ਇਕੱਠੇ ਕਰਨ ਲਈ ਆਉਣ, ਤਾਂ ਉਨ੍ਹਾਂ ਨੂੰ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਇਸ ਦੇ ਨਾਲ ਇੱਕ ਕਾਪੀ ਆਪਣੇ ਕੋਲ ਰੱਖਣੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਬੀ.ਐਲ.ਓ. ਲਗਭਗ 812 ਵੋਟਰਾਂ ਨੂੰ  ਕਵਰ ਕਰੇਗਾ ਅਤੇ ਪਹਿਲੇ ਦਿਨ ਘਰ-ਘਰ ਜਾ ਕੇ 1,01,733 ਫਾਰਮਾਂ ਦੀ ਵੰਡ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰੇਕ ਬੀ.ਐਲ.ਓ. ਹਰ ਘਰ ਵਿੱਚ ਵੱਧ ਤੋਂ ਵੱਧ ਤਿੰਨ ਵਾਰ ਜਾਵੇਗਾ ਜੇਕਰ ਕੋਈ ਘਰ ਬੰਦ ਮਿਲਦਾ ਹੈ ਤਾਂ ਗਣਨਾ ਫਾਰਮ ਘਰ ਦੇ ਦਰਵਾਜ਼ੇ ’ਤੇ ਰੱਖਿਆ ਜਾਵੇਗਾ। ਹਰੇਕ ਵੋਟਰ ਨੂੰ ਪਹਿਲਾਂ ਤੋਂ ਛਪੇ ਹੋਏ ਫਾਰਮਾਂ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਸਲ ਫਾਰਮ ਭਰ ਕੇ ਅਗਲੀ ਫੇਰੀ ਦੌਰਾਨ ਬੀ.ਐਲ.ਓ. ਨੂੰ ਸੌਂਪਣ ਅਤੇ ਫਾਰਮ ਪ੍ਰਾਪਤ ਕਰਨ ਤੋਂ ਬਾਅਦ ਬੀ.ਐਲ.ਓ. ਪਰਚੀ ਜਾਰੀ ਕਰੇਗਾ ਜਿਹੜੀ ਕਾਪੀ ਵੋਟਰ ਕੋਲ ਰਹੇਗੀ। ਜੇਕਰ ਵੋਟਰ ਘਰ ਵਿੱਚ ਮੌਜੂਦ ਨਾ ਹੋਵੇ ਤਾਂ ਫਾਰਮ ਪਰਿਵਾਰ ਦੇ ਕਿਸੇ ਵੀ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੂੰ ਫਾਰਮ ਪ੍ਰਾਪਤ ਨਹੀਂ ਹੁੰਦਾ ਕਿ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਦਿੱਤੇ ਗਏ ਨੰਬਰ ’ਤੇ ਸੰਪਰਕ ਕਰਨ ਜਾਂ “ਬੁੱਕ ਏ ਕਾਲ ਵਿਦ ਬੀ.ਐਲ.ਓ.” ਸਹੂਲਤ ਦੀ ਵਰਤੋਂ ਕਰਨ। ਉਨ੍ਹਾਂ ਵੋਟਰਾਂ ਨੂੰ ਈ.ਸੀ.ਆਈ. ਅਤੇ ਸੀ.ਈ.ਓ. ਪੰਜਾਬ ਦੀਆਂ ਵੈੱਬਸਾਈਟਾਂ ਅਤੇ ਈ.ਸੀ.ਆਈ.ਨੈੱਟ ਐਪ ਰਾਹੀਂ ਆਪਣਾ ਵੇਰਵਾ ਤਸਦੀਕ ਕਰਨ ਦੀ ਵੀ ਸਲਾਹ ਦਿੱਤੀ।

ਵਿਧਾਨ ਸਭਾ ਹਲਕਾ-ਵਾਰ ਫਾਰਮਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ 39-ਮੁਕੇਰੀਆਂ ਹਲਕੇ ਵਿੱਚ 9,938 ਫਾਰਮ, 40-ਦਸੂਹਾ ਵਿੱਚ 16,564 ਫਾਰਮ ਅਤੇ 41-ਉੜਮੁੜ ਵਿੱਚ 30,636 ਫਾਰਮ ਵੰਡੇ ਗਏ। ਇਸੇ ਤਰ੍ਹਾਂ 42-ਸ਼ਾਮ ਚੁਰਾਸੀ ਵਿੱਚ 12,059 ਫਾਰਮ, 43-ਹੁਸ਼ਿਆਰਪੁਰ ਵਿੱਚ 5,485 ਫਾਰਮ ਅਤੇ 44-ਚੱਬੇਵਾਲ ਵਿੱਚ 4,992 ਫਾਰਮ ਵੰਡੇ ਗਏ। ਜਦਕਿ 45-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 22,059 ਫਾਰਮ ਵੰਡੇ ਗਏ।

ਜ਼ਿਕਰਯੋਗ ਹੈ ਕਿ ਘਰ-ਘਰ ਜਾ ਕੇ ਗਣਨਾ ਕਰਨ ਦਾ ਇਹ ਅਭਿਆਨ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦਾ ਕੰਮ ਵੀ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਜਮ੍ਹਾਂ ਕਰਵਾਏ ਜਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।