Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ

ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ

ਹੁਸ਼ਿਆਰਪੁਰ 26 ਜੂਨ (ਪ੍ਰਾਈਮ ਪੰਜਾਬ ਟਾਈਮਜ) 

ਨਸ਼ਿਆਂ ਦੇ ਖਾਤਮੇ ਵਿਰੁੱਧ ਲਗਾਤਾਰ ਕਾਰਵਾਈਆਂ ਜਾਰੀ : ਐਸ.ਪੀ. ਮੇਜਰ ਸਿੰਘ

ਐਨਕਾਰਡ ਦੀ ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਕਾਰਵਾਈਆਂ ਦੀ ਸਮੀਖਿਆ

 : ਜ਼ਿਲ੍ਹੇ ਵਿਚ ਨੈਸ਼ਨਲ ਨਾਰਕੋਟਿਕਸ ਕੁਆਰਡੀਨੇਸ਼ਨ ਪੋਰਟਲ (ਐਨਕਾਰਡ) ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਕਾਰਗੁਜਾਰੀ ਦੀ ਅੱਜ ਇੱਥੇ ਸਮੀਖਿਆ ਦੌਰਾਨ ਦੱਸਿਆ ਗਿਆ ਕਿ ਮਈ ਮਹੀਨੇ ਦੌਰਾਨ 95 ਕੇਸ ਦਰਜ ਕਰਕੇ 123 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

          ਐਸ.ਡੀ.ਐਮ. ਪਰਮਪ੍ਰੀਤ ਸਿੰਘ, ਐਸ.ਪੀ. (ਪੀ.ਬੀ.ਆਈ) ਮੇਜਰ ਸਿੰਘ ਅਤੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਦੀ ਅਗਵਾਈ ਵਿਚ ਅੱਜ ਇੱਥੇ ਐਨਕਾਰਡ ਸਮੀਖਿਆ ਮੀਟਿੰਗ ਵਿਚ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਿਆਂ ਦੀ ਗ੍ਰਿਫਤ ਵਿਚ ਆਏ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਉਣ, ਨਸ਼ਿਆਂ ਵਿਰੁੱਧ ਜਾਗਰੂਕਤਾ ਸਰਗਰਮੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੀ ਨਸ਼ਿਆਂ ਵਿਰੁੱਧ ਕਾਰਗੁਜਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

          ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ 878 ਗ੍ਰਾਮ ਹੈਰੋਇਨ, 26 ਕਿਲੋ ਤੋਂ ਵੱਧ ਚੂਰਾ ਪੋਸਤ, ਇਕ ਹਜ਼ਾਰ ਤੋਂ ਵੱਧ ਨਸ਼ੀਲੇ ਕੈਪਸ਼ੂਲ ਅਤੇ 15100 ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਨਸ਼ਿਆਂ ਦੇ ਸਮੱਗਲਰਾਂ ਦੀ ਜਾਇਦਾਦਾਂ ਵੀ ਜ਼ਬਤ ਕਰਨ, ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਇਲਾਵਾ ਨਸ਼ਿਆਂ ਦੀ ਲਤ ਲਾ ਚੁੱਕੇ ਨੌਜ਼ਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰਾਂ ਵਿਚ ਭਰਤੀ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ਦੌਰਾਨ 147 ਪਬਲਿਕ ਮੀਟਿੰਗਾਂ ਕਰਕੇ ਨਸ਼ਿਆਂ ਦੇ ਰੁਝਾਨ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਐਸ.ਡੀ.ਐਮ. ਨੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਵਿਭਾਗ ਨਾਲ ਲਗਾਤਾਰ ਤਾਲਮੇਲ ਬਣਾ ਕੇ ਨਸ਼ਿਆਂ ਵਿਰੁੱਧ ਬਣਦੀਆਂ ਕਾਰਵਾਈਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਕੈਪਸ਼ਨ: ਐਨਕਾਰਡ ਮੀਟਿੰਗ ਦੌਰਾਨ ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸੁਮਿਤ ਮੁਧ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।