ਦਸੂਹਾ 27 ਜੂਨ (ਚੌਧਰੀ)
: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਰੀਜ਼ਨਲ ਸੈਂਟਰ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਬੀ.ਏ. ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਹਾਲ ਹੀ ਵਿੱਚ ਦਸੰਬਰ 2025 ਸੈਸ਼ਨ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਨਤੀਜੇ ਵਿੱਚ ਰੀਜ਼ਨਲ ਸੈਂਟਰ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀ.ਏ. ਤੀਸਰੇ ਸਮੈਸਟਰ ਦੇ ਵਿਦਿਆਰਥੀ ਚੇਤਨ ਸਪੁੱਤਰ ਦਵਿੰਦਰ ਕੁਮਾਰ ਨੇ ਐਸ.ਜੀ.ਪੀ.ਏ. 8.27 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀ ਮੁਕੁਲ ਖੋਸਲਾ ਸਪੁੱਤਰ ਜੋਗਿੰਦਰ ਪਾਲ ਨੇ ਐਸ.ਜੀ.ਪੀ.ਏ. 8.09 ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ। ਡਾ. ਮਾਨਵ ਸੈਣੀ ਨੇ ਇਸ ਸ਼ਾਨਦਾਰ ਸਫਲਤਾ ’ਤੇ ਰੀਜ਼ਨਲ ਸੈਂਟਰ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਸੰਸਥਾ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਉੱਚ ਪੱਧਰੀ ਅਕਾਦਮਿਕ ਸਹੂਲਤਾਂ ਸਦਕਾ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਇਸ ਮੌਕੇ ਰੀਜ਼ਨਲ ਸੈਂਟਰ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਨੇ ਆਪਣੇ ਸਟਾਫ਼ ਮੈਬਰਾਂ, ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਰੀਜ਼ਨਲ ਸੈਂਟਰ ਦਸੂਹਾ ਦੇ ਹੋਣਹਾਰ ਵਿਦਿਆਰਥੀ।








