Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ‘ਆਪ’ ਵਿੱਚ ਐਂਟਰੀ ਚਰਚਾ ਦਾ ਕੇਂਦਰ

ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ‘ਆਪ’ ਵਿੱਚ ਐਂਟਰੀ ਚਰਚਾ ਦਾ ਕੇਂਦਰ

ਕਾਦੀਆਂ / ਬਟਾਲਾ , 28 ਜੂਨ: (ਅਵਿਨਾਸ਼ ਸ਼ਰਮਾ )

: ਭਗਵੰਤ ਮਾਨ ਨੇ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਕੀਤਾ ਐਲਾਨ; ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਹਲਕਾ ਇੰਚਾਰਜ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼

ਕਾਦੀਆਂ, 28 ਜੂਨ: (ਅਵਿਨਾਸ਼ ਸ਼ਰਮਾ )ਕਾਦੀਆਂ ਵਿੱਚ ਐਤਵਾਰ ਨੂੰ ਉਸ ਵੇਲੇ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ (ਬਾਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਇਕਬਾਲ ਸਿੰਘ ਮਾਹਲ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਵਾਗਤ ਲਈ ਹੈਲੀਕਾਪਟਰ ਰਾਹੀਂ ਸਿੱਖ ਨੈਸ਼ਨਲ ਕਾਲਜ ਦੇ ਹੈਲੀਪੈਡ ’ਤੇ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਾਦੀਆਂ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਪਰ ਉਹ ਰੈਲੀ ਵਿੱਚ ਸ਼ਾਮਲ ਨਹੀਂ ਹੋਏ।

ਵਿਕਟੋਰੀਆ ਗਾਰਡਨ ਵਿਖੇ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਧਿਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਪਰਿਵਾਰਵਾਦ ਅਤੇ ਰਵਾਇਤੀ ਰਾਜਨੀਤੀ ’ਤੇ ਨਿਸ਼ਾਨਾ ਸਾਧਿਆ।

ਸਭ ਤੋਂ ਮਹੱਤਵਪੂਰਨ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਾਦੀਆਂ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦੀ ਘੋਸ਼ਣਾ ਕੀਤੀ ਅਤੇ ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ। ਇਸ ਐਲਾਨ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਲੋਕਾਂ ਨਾਲ ਕੀਤਾ ਗਿਆ ਇੱਕ ਅਹਿਮ ਵਾਅਦਾ ਪੂਰਾ ਹੋਣ ਵਜੋਂ ਦੇਖਿਆ ਜਾ ਰਿਹਾ ਹੈ।

ਰੈਲੀ ਦੌਰਾਨ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਵੀ ਰਹੀ ਕਿ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਇਆ ਜਾ ਸਕਦਾ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਕਾਰਨ ਕਾਦੀਆਂ ਦੇ ਹਲਕਾ ਇੰਚਾਰਜ ਵਜੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਜ਼ਿੰਮੇਵਾਰੀ ਜਿਉਂ ਦੀ ਤਿਉਂ ਬਰਕਰਾਰ ਰਹੀ।

ਸਮਾਗਮ ਤੋਂ ਪਹਿਲਾਂ ਸ਼ਹਿਰ ਵਿੱਚ ਲਗਾਏ ਗਏ ਸਵਾਗਤੀ ਬੋਰਡਾਂ ’ਤੇ ਗੁਰਇਕਬਾਲ ਸਿੰਘ ਮਾਹਲ ਅਤੇ ਹੋਰ ਆਗੂਆਂ ਦੀਆਂ ਤਸਵੀਰਾਂ ਤਾਂ ਨਜ਼ਰ ਆਈਆਂ, ਪਰ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਤਸਵੀਰ ਜਾਂ ਨਾਮ ਨਾ ਹੋਣ ਕਾਰਨ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਚੱਲਦਾ ਰਿਹਾ।

ਰੈਲੀ ਵਿੱਚ ਕਾਦੀਆਂ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰਾਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਦੂਜੇ ਪਾਸੇ, ਸਮਾਗਮ ਨੂੰ ਕਵਰ ਕਰਨ ਲਈ ਪੁੱਜੇ ਕੁਝ ਪੱਤਰਕਾਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸਟੇਜ ਤੱਕ ਪਹੁੰਚਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਕਾਫ਼ੀ ਸਮੇਂ ਤੱਕ ਬਾਹਰ ਹੀ ਰੋਕਿਆ ਗਿਆ।

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਗੁਰਇਕਬਾਲ ਸਿੰਘ ਮਾਹਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਦੀਆਂ ਦੀ ਸਿਆਸਤ ਵਿੱਚ ਨਵੀਆਂ ਸਮੀਕਰਨਾਂ ਬਣਨ ਦੀ ਸੰਭਾਵਨਾ ਹੈ, ਪਰ ਹਲਕਾ ਇੰਚਾਰਜ ਵਜੋਂ ਜਗਰੂਪ ਸਿੰਘ ਸੇਖਵਾਂ ਦੀ ਸਥਿਤੀ ਇਸ ਵੇਲੇ ਬਰਕਰਾਰ ਹੈ।