Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ਬੱਝਣਗੇ ਵਿਆਹ ਦੇ ਬੰਧਨ ‘ਚ

551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ਬੱਝਣਗੇ ਵਿਆਹ ਦੇ ਬੰਧਨ ‘ਚ

ਬਟਾਲਾ, 30 ਜੂਨ (ਅਵਿਨਾਸ਼ ਸ਼ਰਮਾ)

: ਮਾਨਵਤਾ ਦੀ ਸੇਵਾ ਨੂੰ ਆਪਣਾ ਧਰਮ ਮੰਨਦੇ ਹੋਏ ਸਤਿਗੁਰੂ ਕਬੀਰ ਵੈਲਫੇਅਰ ਸਭਾ, ਧਰਮਕੋਟ ਬੱਗਾ ਵੱਲੋਂ ਸਤਿਗੁਰੂ ਕਬੀਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 35ਵਾਂ ਸਰਵਧਰਮ ਸਮੂਹਿਕ ਵਿਆਹ ਸਮਾਗਮ 5 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਆਰਥਿਕ ਤੌਰ ’ਤੇ ਕਮਜ਼ੋਰ 15 ਲੋੜਵੰਦ ਪਰਿਵਾਰਾਂ ਦੇ ਧੀਆਂ-ਪੁੱਤਰਾਂ ਦਾ ਵਿਆਹ ਇਲਾਕੇ ਦੀਆਂ ਸੰਗਤਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੰਪੰਨ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸਿੱਧ ਸਮਾਜ ਸੇਵਕ ਅਸ਼ੋਕ ਕੁਮਾਰ ਭਗਤ ਨੇ ਦੱਸਿਆ ਕਿ ਸਭਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਭਾ ਦੇ ਉਪਰਾਲਿਆਂ ਸਦਕਾ 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜੋ ਆਪਣੇ ਆਪ ਵਿੱਚ ਇੱਕ ਵਿਲੱਖਣ ਸਮਾਜਿਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਵਿਆਹਾਂ ਰਾਹੀਂ ਨਾ ਸਿਰਫ਼ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤੀ ਮਿਲਦੀ ਹੈ।

ਅਸ਼ੋਕ ਕੁਮਾਰ ਭਗਤ ਨੇ ਦੱਸਿਆ ਕਿ 5 ਜੁਲਾਈ ਨੂੰ ਹੋਣ ਵਾਲੇ ਸਮਾਗਮ ਲਈ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਰੀਤੀ-ਰਿਵਾਜ ਅਨੁਸਾਰ ਲਾੜਾ-ਲਾੜੀ ਪੱਖ ਨੂੰ ਸਿਆਹੀ ਚਿੱਠੀਆਂ ਵੀ ਭੇਜ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਰਣਜੀਵ ਭਗਤ (ਚੰਡੀਗੜ੍ਹ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਰਜਿੰਦਰ ਭਗਤ, ਵਰਿੰਦਰ ਸਿੰਘ ਭਗਤ (ਪ੍ਰਧਾਨ), ਰਾਸ਼ਟਰੀ ਯੂਥ ਭਗਤ ਸੰਗਠਨ ਦੇ ਪ੍ਰਧਾਨ ਵਿਕਰਮ ਭਗਤ, ਰਾਕੇਸ਼ ਭਗਤ, ਸੁਖਵਿੰਦਰ ਭਗਤ, ਨਿਸ਼ਾਨ ਭਗਤ, ਅਭੀ ਭਗਤ, ਜਗੇਸ਼ ਭਗਤ, ਜੁਗਿੰਦਰ ਸਿੰਘ ਭਗਤ, ਗੁਰਦੇਵ ਸਿੰਘ ਬਾਲੇਵਾਲ, ਅਜੀਤ ਪਾਲ ਭਗਤ, ਜਗੀਰੀ ਲਾਲ ਭਗਤ, ਰੋਹਿਤ ਭਗਤ, ਸੁਖਦੇਵ ਸਿੰਘ, ਹਰਪ੍ਰੀਤ ਭਗਤ, ਵਿਪਨ ਭਗਤ, ਮਨਦੀਪ ਭਗਤ, ਕਰਨ ਭਗਤ, ਰਵੀ ਭਗਤ, ਧਰਮ ਪਾਲ ਭਗਤ, ਰਮੇਸ਼ ਭਗਤ ਅਤੇ ਵਿਨੇ ਭਗਤ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਰਹਿਣਗੀਆਂ।

ਅੰਤ ਵਿੱਚ ਅਸ਼ੋਕ ਕੁਮਾਰ ਭਗਤ ਨੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਸੇਵਾ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 5 ਜੁਲਾਈ ਨੂੰ ਸਮਾਗਮ ਵਿੱਚ ਪਹੁੰਚ ਕੇ ਨਵੇਂ ਜੀਵਨ ਦੀ ਸ਼ੁਰੂਆਤ ਕਰ ਰਹੇ ਜੋੜਿਆਂ ਨੂੰ ਆਪਣਾ ਅਸ਼ੀਰਵਾਦ ਦੇਣ ਅਤੇ ਇਸ ਪੁੰਨ ਦੇ ਕਾਰਜ ਦੇ ਸਾਂਝੀਦਾਰ ਬਣਨ।