Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ

ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ

ਬਟਾਲਾ, 1 ਜੁਲਾਈ (ਅਵਿਨਾਸ਼ ਸ਼ਰਮਾ )

ਅਮਨ ਅੰਡਾ ਗੈਂਗ ਨਾਲ ਜੁੜਿਆ ਦੱਸਿਆ ਜਾ ਰਿਹਾ ਮੁਲਜ਼ਮ ਹਥਿਆਰ ਬਰਾਮਦਗੀ ਲਈ ਲਿਆਂਦੇ ਸਮੇਂ ਪੁਲਿਸ ’ਤੇ ਕੀਤੀ ਫਾਇਰਿੰਗ; ਜਵਾਬੀ ਕਾਰਵਾਈ ਵਿੱਚ ਲੱਗੀ ਗੋ+ਲੀ

: ਬਟਾਲਾ ਪੁਲਿਸ ਨੇ ਫਾਇ+ਰਿੰਗ, ਫਿਰੌਤੀ ਅਤੇ ਹੋਰ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਮਲਕੀਤ ਸਿੰਘ ਉਰਫ਼ ਬਿੱਲਾ ਨੂੰ ਪੁਲਿਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ। ਮੁਕਾਬਲੇ ਵਿੱਚ ਬਿੱਲਾ ਦੇ ਪੈਰ ਵਿੱਚ ਗੋ+ਲੀ ਲੱਗਣ ਕਾਰਨ ਉਹ ਜ਼+ਖ਼+ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਐਸਪੀ ਬਟਾਲਾ ਨੇ ਦੱਸਿਆ ਕਿ ਮਲਕੀਤ ਸਿੰਘ ਬਿੱਲਾ ਖ਼ਿਲਾਫ਼ ਫਾਇ+ਰਿੰਗ, ਫਿਰੌਤੀ ਅਤੇ ਹੋਰ ਸੰਗੀਨ ਅਪਰਾਧਾਂ ਦੇ ਕੁੱਲ 11 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਹ ਅਮਨ ਅੰਡਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਗੈਂਗ ਦੇ ਇਸ਼ਾਰੇ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਲੰਡਨ ਫੈਸ਼ਨ ਦੇ ਮਾਲਕ ਦੇ ਘਰ ’ਤੇ ਹੋਈ ਫਾਇ+ਰਿੰਗ ਦੇ ਮਾਮਲੇ ਵਿੱਚ ਵੀ ਉਸ ਨੂੰ ਨਾਮਜ਼ਦ ਕੀਤਾ ਗਿਆ ਸੀ।

ਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਸ ਤੋਂ ਪਹਿਲਾਂ ਵੀ ਇਸ ਗੈਂਗ ਨਾਲ ਸਬੰਧਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਲਕੀਤ ਸਿੰਘ ਬਿੱਲਾ ਨੂੰ ਤਫ਼ਤੀਸ਼ ਦੌਰਾਨ ਹਥਿ+ਆਰ ਦੀ ਬਰਾਮਦਗੀ ਲਈ ਆਲੀਵਾਲ ਨਹਿਰ ਨੇੜੇ ਲਿਆਂਦਾ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ਪਾਰਟੀ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ’ਤੇ ਫਾਇ+ਰਿੰਗ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਵੈ-ਰੱਖਿਆ ਲਈ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਚਲਾਈਆਂ ਗੋ+ਲੀਆਂ ਵਿੱਚੋਂ ਇੱਕ ਗੋ+ਲੀ ਬਿੱਲਾ ਦੇ ਪੈਰ ਵਿੱਚ ਲੱਗੀ। ਜ਼+ਖ਼+ਮੀ ਹਾਲਤ ਵਿੱਚ ਉਸ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ ਗਿਆ।

ਐਸਪੀ ਨੇ ਕਿਹਾ ਕਿ ਮਲਕੀਤ ਸਿੰਘ ਬਿੱਲਾ ਇੱਕ ਖ਼ਤਰਨਾਕ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਫਿਰੌਤੀ, ਫਾਇਰਿੰਗ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 11 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗ+ਸਟਰਾਂ ਖ਼ਿਲਾਫ਼ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖੇਗੀ ਅਤੇ ਕਾਨੂੰਨ ਹੱਥ ਵਿੱਚ ਲੈਣ ਵਾਲੇ ਹਰ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।