Prime Punjab Times

Latest news
ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ...
ADVERTISEMENT
You are currently viewing ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ 

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ 

ਮੁਕੇਰੀਆਂ 1 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਹਲਕਾ ਮੁਕੇਰੀਆਂ ਤੋਂ ਰਾਜਨੀਤਕ ਕਾਰਜਕਰਤਾ ਸਰਬਜੋਤ ਸਿੰਘ ਸਾਬੀ ਆਪਣੇ ਕਈ ਸਮਰਥਕਾਂ ਦੇ ਨਾਲ ਮੁੱਖਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ।  ਪਾਰਟੀ ਵਿੱਚ ਸ਼ਾਮਲ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਾਥੀਆਂ ਦਾ ਗਰਮਜੋਸ਼ੀ ਦਾ ਸੁਆਗਤ ਕਰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਜੁੜਨੇ ਨਾਲ ਮੁਕੇਰੀਆਂ ਨੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਨਸੇਵਾ, ਪਾਰਦਰਸ਼ੀ ਰਾਜ ਅਤੇ ਵਿਕਾਸ ਦੀ ਰਾਜਨੀਤੀ ਦੇ ਲਈ ਪ੍ਰਤੀਬਧ ਹੈ ਅਤੇ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ।

ਇਸ ਮੌਕੇ ‘ਤੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਜਨਹਿਤ ਨਿਤੀਆਂ ,ਸਿੱਖਿਆ,ਸਿਹਤ ਅਤੇ ਹੋਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਦੇ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਦੇ ਨਾਲ  ਪਾਰਟੀ ਚ  ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ,ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ ਅਤੇ ਸ਼ੇਰ ਸਿੰਘ ਆਦਿ ਸ਼ਾਮਲ ਹੇਏ ਹਨ ।  ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਸਰਬਜੋਤ ਸਿੰਘ ਸਾਬੀ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਮੁਕੇਰੀਆਂ ਦੇ ਖੇਤਰ ਵਿੱਚ ਪਾਰਟੀ ਦਾ ਸੰਗਠਨ ਅਤੇ ਮਜ਼ਬੂਤ ​​​​ਹੋਵੇਗਾ।

ਜ਼ਿਕਰਯੋਗ ਹੈ ਕਿ ਸਰਬਜੋਤ ਸਿੰਘ ਸਾਬੀ ਨੇ ਆਪਣਾ ਰਾਜਨੀਤਿਕ ਸਫਰ ਸ਼੍ਰੋਮਣੀ ਅਕਾਲੀ ਦਲ ਤੋਂ ਸ਼ੂਰੂ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਸਰਬਜੋਤ ਸਿੰਘ ਸਾਬੀ ਦੇ ਰਾਜਨੀਤਕ ਅਕਸ ਨੂੰ ਲੋਕਾਂ ਵਿੱਚ ਇੱਕ ਪਹਿਚਾਣ ਦਿੱਤੀ ਪਰ ਫਿਰ ਵੀ ਸਰਬਜੋਤ ਸਾਬੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ  ਆਪਣੇ ਸਮਰਥਕਾਂ ਦੀ ਸਹਾਲ ਤੇ ਕਾਂਗਰਸ ਦਾ ਪੱਲਾ ਫੜਿਆ ਸੀ।ਜਿਸ ਦਾ ਉਨ੍ਹਾਂ ਵਲੋਂ ਕਾਫੀ ਵੱਡੇ ਪੱਥਰ ਤੇ ਪ੍ਰਦਰਸ਼ਨ ਕੀਤਾ ਗਿਆ ਸੀ। ਪਰ ਅੱਜ ਫਿਰ ਅਚਾਨਕ ਉਨਾਂ ਨੇ ਇੱਕਵਾਰ ਫਿਰ ਪਲਟੀ ਮਾਰਦਿਆਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਦਾ ਪੱਲਾ ਫੜਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਹ ਆਮ ਆਦਮੀ ਪਾਰਟੀ ਦਾ ਕਿੰਨਾ ਸਮਾਂ ਸਾਥ ਨਿਭਾ ਪਾਉਂਦੇ ਹਨ।

ਸਾਬੀ ਨੇ ਕਈ ਵਾਰ ਬਦਲੀਆਂ ਪਾਰਟੀਆਂ 

ਵੱਖ-ਵੱਖ ਸਿਆਸੀ ਜਾਣਕਾਰਾਂ ਇਹ ਵੀ ਮਨਣਾ ਹੈ ਕਿ ਵਾਰ ਵਾਰ ਪਾਰਟੀਆਂ ਬਦਲਣ ਨਾਲ ਲੋਕਾਂ ਦਾ ਵਿਸ਼ਵਾਸ ਟੁੱਟਦਾ ਹੈ ਜਿਸ ਦਾ ਉਨ੍ਹਾਂ ਨੂੰ ਰਾਜਨਿਤ ਸਫਰ  ‘ਚ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਨਾਂ ਨੂੰ ਰਾਜਨਿਤ ਸਫਰ ਵਿਚ ਇਸਦਾ ਨੁਕਸਾਨ ਹੁੰਦਾ ਹੈ ਜਾ ਫਾਇਦਾ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

error: copy content is like crime its probhihated