Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 4 ਜੁਲਾਈ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਅਤੇ ਨਵੇਂ ਸੈਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸੱਚਾਈ, ਅਨੁਸ਼ਾਸਨ, ਮਿਹਨਤ ਅਤੇ ਸੇਵਾ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੀ ਬਖ਼ਸ਼ਿਸ਼ ਅਤੇ ਅਰਦਾਸ ਨਾਲ ਕਰਨ ਨਾਲ ਵਿਦਿਆਰਥੀਆਂ ਵਿੱਚ ਆਤਮਿਕ ਸ਼ਕਤੀ ਅਤੇ ਚੰਗੇ ਸੰਸਕਾਰਾਂ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।