Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ ‘ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ

​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ ‘ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ

ਗੜ੍ਹਦੀਵਾਲਾ 5 ਜੁਲਾਈ (ਚੌਧਰੀ) 

​8 ਜੁਲਾਈ ਦੀ ਮੀਟਿੰਗ ਤੋਂ ਪਹਿਲਾਂ ਇੰਨਲਿਸਟਮੈਂਟ ਕੈਟਾਗਰੀ ਸ਼ਾਮਲ ਕਰਕੇ ਹਦਾਇਤਾਂ ਜਾਰੀ ਕਰੇ ਸਰਕਾਰ : ਯੂਨੀਅਨ

: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ,ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਭਾਗੀ ਅਧਿਕਾਰੀਆਂ ਵਿਚਾਲੇ 8 ਜੁਲਾਈ ਨੂੰ ਹੋਣ ਜਾ ਰਹੀ ਮੀਟਿੰਗ ਬਹੁਤ ਅਹਿਮ ਹੈ,ਇਸ ਮੀਟਿੰਗ ਦੌਰਾਨ ਮੰਤਰੀ ਵੱਲੋਂ 1 ਜੁਲਾਈ ਨੂੰ ਜਥੇਬੰਦੀ ਦੇ ਕੀਤੇ ਗਏ ਸੰਘਰਸ਼ ਦੌਰਾਨ ਵਾਅਦਾ ਕੀਤਾ ਸੀ ਕਿ 8 ਜੁਲਾਈ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ,ਜ਼ੋ ਕਿ ਪੰਜਾਬ ਦੇ 2800 ਕਾਮਿਆਂ ਤੇ ਪਰਿਵਾਰਾਂ ਬੱਚਿਆਂ ਨੂੰ ਬਹੁਤ ਵੱਡੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤੋਂ ਪਹਿਲਾਂ ਹੀ ਯੂਨੀਅਨ ਦੀਆਂ ਮੁੱਖ ਮੰਗਾਂ ‘ਤੇ ਅਮਲ ਕਰਨਾ ਹੋਵੇਗਾ।
​ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ 8 ਜੁਲਾਈ ਦੀ ਮੀਟਿੰਗ ਤੋਂ ਪਹਿਲਾਂ-ਪਹਿਲਾਂ ‘ਇੰਨਲਿਸਟਮੈਂਟ ਕੈਟਾਗਰੀ’ ਨੂੰ ਸ਼ਾਮਲ ਕਰਕੇ ਇਸ ਸਬੰਧੀ ਬਕਾਇਦਾ ਸਰਕਾਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਦੇਰੀ ਕੀਤੀ ਜਾਂ ਲਾਰੇ-ਲੱਪੇ ਲਗਾਏ ਤਾਂ ਮਜਬੂਰਨ ਜਥੇਬੰਦੀ ਵੱਲੋਂ ਤਿਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਦੋ-ਟੁੱਕ ਚੇਤਾਵਨੀ ਦਿੰਦਿਆਂ ਕਹਿ ਕਿ ਜੇਕਰ 8 ਜੁਲਾਈ ਦੀ ਮੀਟਿੰਗ ਦੌਰਾਨ ਇਸ ਮਸਲੇ ਦਾ ਕੋਈ ਹੱਲ ਜਾਂ ਨਿਪਟਾਰਾ ਨਹੀਂ ਹੁੰਦਾ, ਤਾਂ ਜਥੇਬੰਦੀ ਵੱਲੋਂ 10 ਜੁਲਾਈ ਨੂੰ ਕੈਬਨਿਟ ਮੰਤਰੀ ਹਰਦੀਪ ਦੇ ਹਲਕੇ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ ਜਿਸ ਦੌਰਾਨ ਨਿਕਲਣ ਵਾਲੇ ਨਤੀਜੀਆਂ ਦੀ ਨਿਰੋਲ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ,ਲਾਲ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ ਫਤਿਹਗੜ੍ਹ, ਸੂਬਾ ਜੁਆਇੰਟ ਪ੍ਰੈਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਪਟਿਆਲਾ, ਸੂਬਾ ਸਲਾਹਕਾਰ ਪਵਿੱਤਰ ਸਿੰਘ ਮੋਗਾ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਸੂਬਾ ਜੁਆਇੰਟ ਵਿੱਤ ਸਕੱਤਰ ਜਸਵੀਰ ਸਿੰਘ ਮਾਨਸਾ ਆਦਿ ਆਗੂ ਹਾਜਰ ਸਨ।