Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 6 ਜੁਲਾਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਏ.ਆਈ.ਸੀ.ਟੀ.ਈ. ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੀਆਂ ਹਦਾਇਤਾਂ ਅਨੁਸਾਰ ਇੰਡਕਸ਼ਨ ਪ੍ਰੋਗਰਾਮ ਨਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਇੰਡਕਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਅਨੁਸ਼ਾਸਨ, ਸੰਸਥਾ ਦੀ ਕਾਰਜ-ਪ੍ਰਣਾਲੀ, ਵਿਭਾਗਾਂ, ਅਧਿਆਪਕਾਂ ਅਤੇ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਕਾਲਜੀ ਜੀਵਨ ਵਿੱਚ ਆਸਾਨੀ ਨਾਲ ਰਲ-ਮਿਲ ਸਕਣ। ਉਨ੍ਹਾਂ ਕਿਹਾ ਕਿ ਇੰਡਕਸ਼ਨ ਪ੍ਰੋਗਰਾਮ ਸਕੂਲੀ ਜੀਵਨ ਤੋਂ ਉੱਚ ਸਿੱਖਿਆ ਦੇ ਮਾਹੌਲ ਵੱਲ ਵਿਦਿਆਰਥੀਆਂ ਦੇ ਸੁਚਾਰੂ ਪਰਿਵਰਤਨ ਲਈ ਇੱਕ ਮਹੱਤਵਪੂਰਨ ਕਦਮ ਹੈ। ਕਾਲਜ ਦਾ ਉਦੇਸ਼ ਸਿਰਫ਼ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਗੁਣਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਮਹੱਤਤਾ ਸਮਝਣ, ਸਮੇਂ ਦੀ ਕਦਰ ਕਰਨ, ਐਂਟੀ-ਰੈਗਿੰਗ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਗਨ ਅਤੇ ਨਿਰੰਤਰ ਮਿਹਨਤ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਡਾ. ਮਾਨਵ ਸੈਣੀ ਨੇ ਦੱਸਿਆ ਕਿ ਇੰਡਕਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਹਰ ਰੋਜ਼ ਸਵੇਰੇ ਯੋਗਾ ਸੈਸ਼ਨ ਨਾਲ ਕੀਤੀ ਜਾਂਦੀ ਹੈ। ਯੋਗਾ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਸਕਾਰਾਤਮਕ ਸੋਚ, ਇਕਾਗਰਤਾ ਅਤੇ ਆਤਮ-ਅਨੁਸ਼ਾਸਨ ਨੂੰ ਵੀ ਵਿਕਸਿਤ ਕਰਦਾ ਹੈ। ਇਸ ਲਈ ਯੋਗ ਸ਼ਿਵਿਰ ਨੂੰ ਇੰਡਕਸ਼ਨ ਪ੍ਰੋਗਰਾਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਡਕਸ਼ਨ ਪ੍ਰੋਗਰਾਮ ਦੌਰਾਨ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਦੇ ਕੌਸ਼ਲ ਵਿਕਾਸ, ਵਿਅਕਤੀਤਵ ਵਿਕਾਸ, ਸੰਚਾਰ ਕੁਸ਼ਲਤਾ ਅਤੇ ਰੁਜ਼ਗਾਰ ਯੋਗਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਂਦੇ ਹਨ। ਇਨ੍ਹਾਂ ਸੈਸ਼ਨਾਂ ਵਿੱਚ ਵਿਦਿਆਰਥੀ ਬਹੁਤ ਉਤਸ਼ਾਹ ਅਤੇ ਰੁਚੀ ਨਾਲ ਭਾਗ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਇਸ ਮੌਕੇ ਇਨਾਇਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਡਾ. ਵੀਨਸ, ਪਰਦੀਪ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਇੰਡਕਸ਼ਨ ਪ੍ਰੋਗਰਾਮ ਦੌਰਾਨ ਲੈਕਚਰ ਲਗਵਾਉਂਦੇ ਹੋਏ ਵਿਦਿਆਰਥੀ।