Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ*

*ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ*

ਗੜ੍ਹਦੀਵਾਲਾ 6 ਜੁਲਾਈ (ਚੌਧਰੀ) 

: ਪਿੰਡ ਮੱਕੋਵਾਲ ਵਿਖੇ ਨੌਵਾਂ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਹੀ ਧੂਮਧਾਮ ਨਾਲ ਪ੍ਰਧਾਨ ਪੁਸ਼ਪਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਕਰਵਾਇਆ ਗਿਆ ।ਇਸ ਟੂਰਨਾਮੈਂਟ ਵਿੱਚ ਵੱਖ ਵੱਖ ਪਿੰਡਾਂ ਤੋਂ ਕੁੱਲ 16 ਟੀਮਾਂ ਨੇ ਭਾਗ ਲਿਆ ਜਿਵੇਂ,ਚਾਂਗ ਬਸੋਆ, ਮੱਕੋਵਾਲ,ਜੋਗਿਆਨਾ,ਜਨੌੜੀ,ਮਨਹੋਤਾ,ਚੱਠਿਆਲੀ,ਡਡਿਆਲ ,ਪਸੀ ਕੰਡੀ ਆਦਿ ਸ਼ਾਮਿਲ ਸਨ।ਇਸ ਟੂਰਨਾਮੈਂਟ ਵਿੱਚ ਫਾਈਨਲ ਮੈਚ ਪੱਸੀ ਕੰਡੀ ਅਤੇ ਪਿੰਡ ਡਡਿਆਲ ਦੀ ਟੀਮ ਵਿਚਕਾਰ ਖੇਡਿਆ ਗਿਆ। ਜਿਸ ਵਿਚ ਪਿੰਡ ਪੱਸੀ ਕੰਡੀ ਦੀ ਟੀਮ ਜੇਤੂ ਰਹੀ ਅਤੇ ਪਿੰਡ ਡਡਿਆਲ  ਦੀ ਟੀਮ ਉਪਜੇਤੂ ਰਹੀ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਨੀਟੂ ਆੜਤੀਆ  ਨੇ ਜੇਤੂ ਅਤੇ ਉਪਜੇਤੂ ਟੀਮਾਂ ਨੂੰ ਟ੍ਰਾਫੀ ਭੇਂਟ ਕਰਕੇ ਖਿਡਾਰੀਆਂ ਦਾ ਹੌਸਲਾ ਅਫਜਾਈ ਕੀਤੀ।ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰ ਸਨਮਾਨਿਤ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਦਰਸ਼ਕਾਂ ਨੇ ਇਸ ਟੂਰਨਾਮੈਂਟ ਦਾ ਬਹੁਤ ਆਨੰਦ ਮਾਣਿਆ ਅਤੇ ਇਸ ਮੌਕੇ ਸਾਰੇ ਹੀ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਲੰਗਰ ਵੀ ਛਕਾਇਆ ਗਿਆ ।ਇਸ ਮੌਕੇ ਦਿਨੇਸ਼ ਕੁਮਾਰ,ਰਮਨ ਕੁਮਾਰ,ਮਨਿੰਦਰ ਸੋਨੂ, ਹਰਪ੍ਰੀਤ ਸਿੰਘ, ਲਖਵੀਰ ਸਿੰਘ,ਸਤਵੀਰ ਸਿੰਘ,ਮਨਪ੍ਰੀਤ ਸਿੰਘ,ਮੋਹਨ ਲਾਲ,ਸਤੀਸ਼ ਕੁਮਾਰ, ਸੋਨੂ ਆਦਿ ਹਾਜ਼ਰ ਹੋਏ।