Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ ਸਵਾਗਤ

ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ ਸਵਾਗਤ

ਬਟਾਲਾ, 6 ਜੁਲਾਈ (ਅਵਿਨਾਸ਼ ਸ਼ਰਮਾ )

: ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਵਰਮਾ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਇਅਰ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਵਿਸਥਾਰ, ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਭਵਿੱਖ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਭੁਪਿੰਦਰ ਸਿੰਘ ਸੋਢੀ, ਬਲਦੇਵ ਸਿੰਘ ਖਾਲਸਾ, ਅਸ਼ੋਕ ਜਰੇਵਾਲ, ਅਨੀਤਾ ਬੇਦੀ, ਸੁਨੀਲ ਬਟਾਲਵੀ ਅਤੇ ਅਬੀ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਕਰਮਜੀਤ ਜੰਬਾ ਅਤੇ ਮੈਡਮ ਅਮਨਦੀਪ ਨੇ ਐਸੋਸੀਏਸ਼ਨ ਵੱਲੋਂ ਪੱਤਰਕਾਰ ਹਿੱਤਾਂ ਲਈ ਕੀਤੇ ਜਾ ਰਹੇ ਸਰਾਹਣਯੋਗ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਐਸੋਸੀਏਸ਼ਨ ਵੱਲੋਂ ਦੋਵੇਂ ਨਵੇਂ ਮੈਂਬਰਾਂ ਦਾ ਸਰੋਪੇ ਪਾ ਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਰਮਜੀਤ ਜੰਬਾ ਅਤੇ ਮੈਡਮ ਅਮਨਦੀਪ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੀ ਮਜ਼ਬੂਤੀ, ਪੱਤਰਕਾਰਾਂ ਦੇ ਹੱਕਾਂ ਦੀ ਰੱਖਿਆ ਅਤੇ ਸੰਸਥਾ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਜ਼ਿਲ੍ਹਾ ਪ੍ਰਧਾਨ ਸੰਜੀਵ ਨਇਅਰ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਸਰਗਰਮ ਯੋਗਦਾਨ ਨਾਲ ਐਸੋਸੀਏਸ਼ਨ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ।