Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ

ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ

ਗੜ੍ਹਦੀਵਾਲਾ 7 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾ ਅਨੂੰਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵਲੋਂ ਤੀਵ੍ਰ ਗਰਮੀ ਦੀ ਲਹਿਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਦੱਸਿਆ ਕਿ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ‘ਤੇ ਗੰਭੀਰ ਅਸਰ ਪਾ ਸਕਦੀ ਹੈ। ਇਸ ਲਈ ਲੋਕ ਦਿਨ ਦੇ ਸਭ ਤੋਂ ਗਰਮ ਸਮੇਂ ਦੌਰਾਨ ਘਰਾਂ ਵਿੱਚ ਹੀ ਰਹਿਣ ਦੀ ਕੋਸ਼ਿਸ਼ ਕਰਨ। ਜ਼ਰੂਰਤ ਪੈਣ ‘ਤੇ ਹੀ ਬਾਹਰ ਨਿਕਲਣ ਅਤੇ ਸਿਰ ਨੂੰ ਕੱਪੜੇ ਜਾਂ ਟੋਪੀ ਨਾਲ ਢੱਕ ਕੇ ਰੱਖਣ।ਉਨ੍ਹਾਂ ਨੇ ਅੱਗੇ ਦੱਸਿਆ ਕਿ ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਪਾਣੀ, ਨਿੰਬੂ ਪਾਣੀ, ਛਾਛ ਆਦਿ ਪੀਣੇ ਚਾਹੀਦੇ ਹਨ। ਬਾਹਰ ਨਿਕਲਣ ਸਮੇਂ ਧੁੱਪ ਤੋਂ ਬਚਾਅ ਲਈ ਛਤਰੀ ਜਾਂ ਸਨਸਕ੍ਰੀਮ ਵਰਤਣੀ ਚਾਹੀਦੀ ਹੈ। ਭਾਰੀ ਅਤੇ ਤੇਲੀਆ ਖਾਣੇ ਤੋਂ ਪਰਹੇਜ਼ ਕੀਤਾ ਜਾਵੇ।ਮਜ਼ਦੂਰ ਵਰਗ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਕੰਮ ਕਰਨ ਵਾਲੇ ਲੋਕ ਆਪਣਾ ਕੰਮ ਸਵੇਰੇ ਜਾਂ ਸ਼ਾਮ ਦੇ ਸਮੇਂ ਕਰਨ ਅਤੇ ਦਿਨ ਦੇ ਸਮੇਂ ਆਰਾਮ ਕਰਨ। ਸਕੂਲਾਂ ਅਤੇ ਅੰਗਨਵਾਡੀ ਕੇਂਦਰਾਂ ਵਿੱਚ ਬੱਚਿਆਂ ਲਈ ਠੰਡੇ ਪਾਣੀ ਅਤੇ ਛਾਂ ਦੀ ਯਥੋਚਿਤ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਸਿਹਤ ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇ ਕਿਸੇ ਵਿਅਕਤੀ ਨੂੰ ਹੀਟ ਸਟ੍ਰੋਕ ਦੇ ਲੱਛਣ ਜਿਵੇਂ ਤੇਜ਼ ਬੁਖਾਰ, ਸੁੱਕੀ ਚਮੜੀ, ਚੱਕਰ ਜਾਂ ਬੇਹੋਸ਼ੀ ਮਹਿਸੂਸ ਹੋਵੇ, ਤਾਂ ਉਸਨੂੰ ਤੁਰੰਤ ਠੰਡੀ ਜਗ੍ਹਾ ‘ਤੇ ਲਿਆਂਦਾ ਜਾਵੇ ਅਤੇ ਡਾਕਟਰੀ ਸਹਾਇਤਾ ਲਈ ਸੰਪਰਕ ਕੀਤਾ ਜਾਵੇ। ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ.ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੀਵ੍ਰ ਗਰਮੀ ਦੀ ਲਹਿਰ ਸੰਬੰਧੀ ਸਾਵਧਾਨ ਰਹਿਣ, ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਤਾਂ ਜੋ ਹੀਟ ਵੇਵ ਦੇ ਨੁਕਸਾਨ ਤੋਂ ਬਚਿਆ ਜਾ ਸਕੇ।