Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕੱਸਿਆ ਸ਼ਿਕੰਜਾ

ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕੱਸਿਆ ਸ਼ਿਕੰਜਾ

ਬਟਾਲਾ, 7 ਜੁਲਾਈ: (ਅਵਿਨਾਸ਼ ਸ਼ਰਮਾ)

: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਨੇ 5 ਅਤੇ 6 ਜੁਲਾਈ ਨੂੰ ਦੋ ਦਿਨਾਂ ਦੌਰਾਨ ਵਿਆਪਕ ਪੱਧਰ ’ਤੇ ਕਾਰਵਾਈ ਕਰਦਿਆਂ ਕਈ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ, ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਬਾਰਡਰ ਰੇਂਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 1808 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸਮੂਹ ਕਾਰਵਾਈ ਦੀ ਅਗਵਾਈ ਸਬੰਧਤ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਵੱਲੋਂ ਕੀਤੀ ਗਈ।

ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਜੜ੍ਹਾਂ ਨੂੰ ਖ਼ਤਮ ਕਰਨਾ, ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਸੰਗਠਿਤ ਅਪਰਾਧ ’ਤੇ ਸਖ਼ਤ ਨਕੇਲ ਕੱਸਣਾ ਅਤੇ ਸਰਹੱਦੀ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਇਸ ਦੌਰਾਨ ਹਾਈ-ਟੈਕ ਨਾਕਾ ਬਿਆਸ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਚੈਕਿੰਗ, ਚੌਕਸੀ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ, ਗੈਂਗਸਟਰਵਾਦ ਜਾਂ ਕਿਸੇ ਵੀ ਸੰਗਠਿਤ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਕੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਮੁਹਿੰਮ ਦੌਰਾਨ ਮੁੱਖ ਪ੍ਰਾਪਤੀਆਂ:

* 151 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।
* 4 ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
* 1.04 ਕਿਲੋਗ੍ਰਾਮ ਹੈਰੋਇਨ ਕਬਜ਼ੇ ਵਿੱਚ ਲਈ ਗਈ।
* 2 ਲੱਖ 32 ਹਜ਼ਾਰ 180 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
* 176 ਰੋਕਥਾਮੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ।
* ਗੈਂਗਸਟਰਾਂ ਦੇ 56 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
* ਸੰਗੀਨ ਅਪਰਾਧਿਕ ਮਾਮਲਿਆਂ ਨਾਲ ਸਬੰਧਤ 89 ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
* 2550 ਵਾਹਨਾਂ ਦੀ ਜਾਂਚ ਕਰਕੇ 554 ਦੇ ਚਲਾਨ ਕੀਤੇ ਗਏ।
* ਨਸ਼ੇ ਦੇ ਪ੍ਰਭਾਵਿਤ ਖੇਤਰਾਂ ਵਿੱਚ 17 ਕਾਸੋ (CASO) ਆਪਰੇਸ਼ਨ ਚਲਾਏ ਗਏ।
* ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ 11 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ।
* 162 ਹੋਟਲਾਂ ਅਤੇ ਗੈਸਟ ਹਾਊਸਾਂ ਦੀ ਚੈਕਿੰਗ ਕੀਤੀ ਗਈ।
* 104 ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ।
* 40 ਨਸ਼ਾ ਪ੍ਰਭਾਵਿਤ ਹਾਟਸਪਾਟਾਂ ਦੀ ਜਾਂਚ ਕਰਕੇ 28 ਐਂਟੀ-ਡਰੱਗ ਰੇਡਾਂ ਕੀਤੀਆਂ ਗਈਆਂ।
* 34 ਨਸ਼ਾ ਪੀੜਤ ਵਿਅਕਤੀਆਂ ਨੂੰ ਓ.ਓ.ਏ.ਟੀ. ਕੇਂਦਰਾਂ ਰਾਹੀਂ ਇਲਾਜ ਲਈ ਜੋੜਿਆ ਗਿਆ।

ਬਾਰਡਰ ਰੇਂਜ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਾਨੂੰਨ ਤੋੜਨ ਵਾਲੇ ਕਿਸੇ ਵੀ ਤੱਤ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।