Prime Punjab Times

Latest news
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ
ADVERTISEMENT
You are currently viewing FBI ਦੇ ਨਿਸ਼ਾਨੇ ‘ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ

FBI ਦੇ ਨਿਸ਼ਾਨੇ ‘ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ

ਜਲੰਧਰ, 8 ਜੁਲਾਈ (ਪ੍ਰਾਈਮ ਪੰਜਾਬ ਟਾਈਮਜ )

: ਹੁਸ਼ਿਆਰਪੁਰ ਦੇ ਟਾਂਡਾ ਥਾਣਾ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨਾਲ ਜੁੜੇ ਕਥਿਤ ਉਗਾਹੀ (ਐਕਸਟਾਰਸ਼ਨ) ਮਾਮਲੇ ਨੂੰ ਪੰਜਾਬ ਪੁਲਿਸ ਨੇ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰਕੇ ਪੁਲਿਸ ਲਾਈਨ ਹੁਸ਼ਿਆਰਪੁਰ ਹਾਜਰ ਕਰ ਦਿੱਤਾ ਹੈ।

ਇਹ ਕਾਰਵਾਈ ਕੁਝ ਮੀਡੀਆ ਰਿਪੋਰਟਾਂ ਅਤੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਵਿੱਚ ਲਗਾਏ ਗਏ ਦਾਅਵਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ। ਦਾਅਵਿਆਂ ਵਿੱਚ ਐੱਸ.ਐੱਚ.ਓ. ‘ਤੇ 4 ਲੱਖ ਡਾਲਰ ਦੀ ਕਥਿਤ ਉਗਾਹੀ ਨਾਲ ਸੰਬੰਧਿਤ ਦੋਸ਼ ਲਗਾਏ ਗਏ ਹਨ।

ਡੀਆਈਜੀ ਜਲੰਧਰ ਰੇਂਜ ਵੱਲੋਂ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਜਾਂਚ (ਫੈਕਟ ਫਾਈਂਡਿੰਗ ਇਨਕੁਆਇਰੀ) ਲਈ ਐਸਪੀ (ਇਨਵੈਸਟੀਗੇਸ਼ਨ), ਜਲੰਧਰ ਦਿਹਾਤੀ (ਆਈਪੀਐਸ ਅਧਿਕਾਰੀ) ਨੂੰ ਸੌਂਪੀ ਗਈ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੱਕ ਕਿਸੇ ਵੀ ਤਰ੍ਹਾਂ ਦੇ ਦੋਸ਼ਾਂ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਫਿਲਹਾਲ ਇਹ ਕਾਰਵਾਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੀ ਗਈ ਹੈ ਅਤੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਜਾਰੀ ਹੈ।