Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 9 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਸਤੰਬਰ 2026 ਤੱਕ ਲਾਗੂ ਰਹਿਣਗੇ।