Prime Punjab Times

Latest news
ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ ਕਰੰਟ ਲੱਗਣ ਅਤੇ ਚਲਦੇ ਟ੍ਰੈਕਟਰ ਤੋਂ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌ+ਤ ਪੁਲਿਸ ਤੇ ਕਾਰ ਸਵਾਰਾਂ ਵਿਚਾਲੇ ਚਲੀਆਂ ਗੋ+ਲੀ+ਆਂ,ਇੱਕ ਆਮ ਨੌਜਵਾਨ ਦੇ ਲੱਗੀ ਗੋ+ਲੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ
ADVERTISEMENT
You are currently viewing ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਬਟਾਲਾ, 9 ਜੁਲਾਈ (ਅਵਿਨਾਸ਼ ਸ਼ਰਮਾ)

: ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਲ ਵਿੱਚ ਬੀਤੀ ਅੱਧੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ’ਤੇ ਤਾਬੜਤੋੜ ਗੋ+ਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਇਸ ਫਾਇਰਿੰਗ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੀੜਤ ਕਵਲਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਨੇ ਦੱਸਿਆ ਕਿ ਰਾਤ ਨੂੰ ਪਰਿਵਾਰ ਸਮੇਤ ਰੋਟੀ ਖਾਣ ਤੋਂ ਬਾਅਦ ਉਹ ਆਰਾਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਮੁੱਖ ਗੇਟ ’ਤੇ ਤਾਬੜਤੋੜ ਗੋ+ਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਾਰਨ ਪਰਿਵਾਰ ਵਿੱਚ ਦਹਿਸ਼ਤ ਫੈਲ ਗਈ, ਪਰ ਕਿਸੇ ਵੀ ਮੈਂਬਰ ਨੂੰ ਕੋਈ ਸੱਟ ਨਹੀਂ ਲੱਗੀ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 9.45 ਵਜੇ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਕਵਲਜੀਤ ਸਿੰਘ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਟੀਮ ਕਰੀਬ 15 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ।

ਮੁੱਢਲੀ ਜਾਂਚ ਦੌਰਾਨ ਘਰ ਦੇ ਗੇਟ ’ਤੇ ਗੋਲੀਆਂ ਲੱਗਣ ਦੇ ਨਿਸ਼ਾਨ ਮਿਲੇ ਹਨ। ਪੁਲਿਸ ਮੁਤਾਬਕ ਮੌਕੇ ਤੋਂ ਛੇ ਖੋਲ ਬਰਾਮਦ ਕੀਤੇ ਗਏ ਹਨ, ਜਦਕਿ ਗੇਟ ’ਤੇ ਸੱਤ ਗੋਲੀਆਂ ਲੱਗਣ ਦੇ ਨਿਸ਼ਾਨ ਦਿਖਾਈ ਦਿੱਤੇ ਹਨ। ਪੁਲਿਸ ਨੇ ਪੀੜਤ ਤੋਂ ਕਿਸੇ ਧਮਕੀ, ਸੋਸ਼ਲ ਮੀਡੀਆ ਵਿਵਾਦ ਜਾਂ ਨਿੱਜੀ ਰੰਜਿਸ਼ ਸਬੰਧੀ ਵੀ ਪੁੱਛਗਿੱਛ ਕੀਤੀ ਹੈ, ਪਰ ਫਿਲਹਾਲ ਕੋਈ ਠੋਸ ਕਾਰਨ ਸਾਹਮਣੇ ਨਹੀਂ ਆਇਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਕਾਬੂ ਕਰ ਲਿਆ ਜਾਵੇਗਾ।