Prime Punjab Times

Latest news
ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵਾਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਗੁਰਪ੍ਰੀਤ ਸਿੰਘ ਰਾਹੀਂ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਸਰਬਸੰਮਤੀ ਨਾਲ ਰਾਵਲ ਕੁਮਾਰ ਬਣੇ ਪੰਜਾਬ ਹੈਲਥ ਡਿਪਾਰਟਮੈਂਟ ਕਲੈਰੀਕਲ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 10 ਜੁਲਾਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਐਸ.ਸੀ. ਆਈ.ਟੀ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਪ੍ਰੀਤੀ ਪੁੱਤਰੀ ਭੁਪਿੰਦਰ ਸਿੰਘ ਨੇ ਐਸ.ਜੀ.ਪੀ.ਏ 9.37 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੁਸ਼ੀ ਪੁੱਤਰੀ ਭਾਰਤ ਭੂਸ਼ਣ ਅਤੇ ਕੋਮਲ ਪੁੱਤਰੀ ਸੁਰਿੰਦਰ ਕੁਮਾਰ ਨੇ ਐਸ.ਜੀ.ਪੀ.ਏ 8.89 ਨਾਲ ਦੂਸਰਾ ਸਥਾਨ ਸਾਂਝਾ ਕੀਤਾ, ਜਦਕਿ ਪੂਜਾ ਪੁੱਤਰੀ ਮੁਖਤਿਆਰ ਸਿੰਘ ਨੇ ਐਸ.ਜੀ.ਪੀ.ਏ 8.26 ਨਾਲ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਪਰਦੀਪ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated