Prime Punjab Times

Latest news
ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵਾਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਗੁਰਪ੍ਰੀਤ ਸਿੰਘ ਰਾਹੀਂ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਸਰਬਸੰਮਤੀ ਨਾਲ ਰਾਵਲ ਕੁਮਾਰ ਬਣੇ ਪੰਜਾਬ ਹੈਲਥ ਡਿਪਾਰਟਮੈਂਟ ਕਲੈਰੀਕਲ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ
ADVERTISEMENT
You are currently viewing NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ ‘ਚ ਪਹਿਲਾ ਦੌਰਾ

NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ ‘ਚ ਪਹਿਲਾ ਦੌਰਾ

ਗੜ੍ਹਦੀਵਾਲਾ 10 ਜੁਲਾਈ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਨੇ ਪਹਿਲੀ ਵਾਰ ਕਾਲਜ ਦੇ ਐੱਨ.ਸੀ.ਸੀ. ਯੂਨਿਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬੇਦਾਰ ਸ.ਪਰਮਵੀਰ ਸਿੰਘ ਅਤੇ ਹਵਲਦਾਰ ਰਵਿੰਦਰ ਕੁਮਾਰ ਵੀ ਮੌਜੂਦ ਸਨ। ਕਾਲਜ ਪਹੁੰਚਣ ‘ਤੇ ਪ੍ਰਿੰਸੀਪਲ ਵੱਲੋਂ ਸਮੂਹ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਰਨਲ ਲਵਦੀਪ ਸਿੰਘ ਸੈਣੀ ਨੇ ਕਾਲਜ ਪ੍ਰਿੰਸੀਪਲ ਨਾਲ ਮੁਲਾਕਾਤ ਕਰਦਿਆਂ ਕਾਲਜ ਵਿੱਚ ਐੱਨ.ਸੀ.ਸੀ. ਦੀਆਂ ਗਤੀਵਿਧੀਆਂ, ਕੈਡਿਟਾਂ ਦੀ ਸਿਖਲਾਈ, ਸਰਵਪੱਖੀ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਉਪਰੰਤ ਉਨ੍ਹਾਂ ਨੇ ਕਾਲਜ ਦੇ ਐੱਨ.ਸੀ.ਸੀ. ਰੂਮ ਦਾ ਦੌਰਾ ਕਰਕੇ ਉੱਥੇ ਉਪਲੱਬਧ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਨੇ ਐੱਨ.ਸੀ.ਸੀ. ਕੈਡਿਟਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਐੱਨ.ਸੀ.ਸੀ. ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਐੱਨ.ਸੀ.ਸੀ. ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ, ਸਗੋਂ ਵਿਦਿਆਰਥੀਆਂ ਦੇ ਵਿਅਕਤਿਤਵ ਨਿਰਮਾਣ ਦਾ ਇੱਕ ਮਹੱਤਵਪੂਰਣ ਮਾਧਿਅਮ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ, ਸੂਬੇਦਾਰ ਸ.ਪਰਮਵੀਰ ਸਿੰਘ ਅਤੇ ਹਵਲਦਾਰ ਸ. ਰਵਿੰਦਰ ਕੁਮਾਰ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਪ੍ਰਗਟਾਇਆ ਗਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਲਜ ਦੀ ਐੱਨ.ਸੀ.ਸੀ. ਯੂਨਿਟ ਹੋਰ ਉੱਨਤੀ ਅਤੇ ਮਜ਼ਬੂਤੀ ਵੱਲ ਵਧੇਗੀ।

error: copy content is like crime its probhihated