Prime Punjab Times

Latest news
ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ ਕਰੰਟ ਲੱਗਣ ਅਤੇ ਚਲਦੇ ਟ੍ਰੈਕਟਰ ਤੋਂ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌ+ਤ ਪੁਲਿਸ ਤੇ ਕਾਰ ਸਵਾਰਾਂ ਵਿਚਾਲੇ ਚਲੀਆਂ ਗੋ+ਲੀ+ਆਂ,ਇੱਕ ਆਮ ਨੌਜਵਾਨ ਦੇ ਲੱਗੀ ਗੋ+ਲੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ
ADVERTISEMENT
You are currently viewing ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ – ਡਾ.ਰਵਜੋਤ ਸਿੰਘ

ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ – ਡਾ.ਰਵਜੋਤ ਸਿੰਘ

ਹਰਿਆਣਾ / ਹੁਸ਼ਿਆਰਪੁਰ, 10 ਜੁਲਾਈ (ਚੌਧਰੀ) 

ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ

:  ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਅੰਤਿਮ ਪੜਾਅ ਵਿੱਚ ਹਨ। ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੰਡੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਸਨ ਅਤੇ ਉਸੇ ਲੜੀ ਤਹਿਤ ਇਹ ਹਾਈ ਲੈਵਲ ਪੁਲ ਵੀ ਇਲਾਕੇ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣਾ ਸ਼ਾਮਲ ਹੈ, ਇਸੇ ਮਕਸਦ ਤਹਿਤ ਮੁੱਖ ਮੰਤਰੀ ਵੱਲੋਂ 99 ਕਰੋੜ ਰੁਪਏ ਦੀ ਲਾਗਤ ਨਾਲ 105 ਕਿਲੋਮੀਟਰ ਲੰਬੇ ਬਲਾਚੌਰ–ਗੜ੍ਹਸ਼ੰਕਰ–ਹੁਸ਼ਿਆਰਪੁਰ–ਦਸੂਹਾ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਸੈਰ-ਸਪਾਟਾ, ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਕੰਡੀ ਖੇਤਰ ਦੇ ਵਿਕਾਸ ਲਈ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਹੋਰ ਸੁਧਾਰ ਆਵੇਗਾ।

ਕੈਪਸ਼ਨ-ਜਾਣਕਾਰੀ ਦਿੰਦੇ ਹੋਏ ਮੰਤਰੀ ਰਵਜੋਤ ਸਿੰਘ।