Prime Punjab Times

Latest news
ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ
ADVERTISEMENT
You are currently viewing ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ

ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 11 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੇੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਲਕ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ। ਜਿਸਦੀ ਇਸ ਬਾਰ ਦੀ ਥੀਮ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਹੈ।

ਇਸ ਮੋਕੇ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਦੀ ਲਗਾਤਾਰ ਵੱਧ ਰਹੀ ਜਨਸੰਖਿਆ ਇੱਕ ਬਹੁਤ ਵੱਡੀ ਸਮਸਿਆ ਹੈ ਜਿਸਦੇ ਆਉਣ ਵਾਲੇ ਸਮੇਂ ਵਿੱਚ ਭਿਆਨਕ ਪਰਿਣਾਮ ਹੋਣਗੇ।ਜੇਕਰ ਅਸੀਂ ਆਬਾਦੀ ਨੂੰ ਕੋਟਰੋਲ ਨਾ ਕੀਤਾ ਤਾਂ ਰਹਿਣ ਸਹਿਣ ਦੇ ਸੀਮਤ ਸੋਮੇ ਵੀ ਬਿਲਕੁਲ ਹੀ ਖ਼ਤਮ ਹੋ ਜਾਣਗੇ ।

ਜਨਸੰਖਿਆ ਵਧਣ ਨਾਲ ਅਨਪੜਤਾ, ਬੇਰੋਜ਼ਗਾਰੀ, ਗਰੀਬੀ ਆਦਿ ਹੋਰ ਸਮਸਿਆਵਾਂ ਪੈਦਾ ਹੁੰਦੀਆਂ ਹਨ। ਉਨਾਂ ਨੇ ਕਿਹਾ ਕਿ ਵੱਧ ਰਹੀ ਆਬਾਦੀ ਨੂੰ ਰੋਕਣ ਲਈ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਥਾਈ (ਅਪ੍ਰੇਸ਼ਨ) ਅਤੇ ਅਸਥਾਈ ਤਰੀਕਿਆਂ ਸਾਧਨ ਜਿਵੇਂ ਕਿ ਨਲਬੰਦੀ, ਨਸਬੰਦੀ, ਕੰਡੋਮ, ਓਰਲ ਪਿਲਸ, ਐਮਰਜੈਂਸ ਪਿਲਸ ਆਦਿ ਨੂੰ ਅਪਣਾਉਣ ਚਾਹੀਦਾ ਅਤੇ ਬਚਿਆਂ ਦੇ ਜਨਮ ਵਿੱਚ ਤਿੰਨ ਸਾਲ ਦਾ ਅੰਤਰਾਲ ਬਣਾ ਕੇ ਰੱਖਣਾ ਚਾਹੀਦਾ ਹੈ। ਲੜਕੀ ਦੀ ਸ਼ਾਦੀ 18 ਸਾਲ ਤੋਂ ਬਾਅਦ ਤੇ ਲੜਕੇ ਦੀ ਸ਼ਾਦੀ 21 ਸਾਲ ਤੋਂ ਬਾਦ ਹੀ ਕੀਤੀ ਜਾਵੇ।ਅਗੇ ਉਨ੍ਹਾ ਕਿਹਾ ਕਿ ਇਸ ਦੋਰਾਨ ਪਿੰਡਾਂ ਵਿਚ ਆਸ਼ਾ ਵਰਕਰਜ ਅਤੇ ਏ.ਐਨ.ਐਮ. ਵਲੋਂ ਯੋਗ ਜੋੜਿਆ ਨਾਲ ਸੰਪਰਕ ਕਰਕੇ ਉਹਨਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸਤੋਂ ਇਲਾਵਾ ਸਿਹਤ ਸੰਸਥਾਂਵਾਂ, ਹੈਲਥ ਵੈਲਨੇਸ ਕੇਂਦਰਾਂ ਵਿਚ ਜਾਗਰੂਕਤਾ ਮੀਟਿੰਗਾਂ, ਸੈਮੀਨਾਰ, ਕੈਂਪ ਤੇ ਫੋਕਸ ਗਰੁਪ ਡਿਸਕਸ਼ਨ ਰਾਹੀਂ ਵੀ ਯੋਗ ਜੜਿਆ ਨੂੰ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੋਕੇ ਜਸਤਿੰਦਰ ਸਿੰਘ ਬੀਈਈ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੰਗੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਜਨਸੰਖਿਆ ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਸਾਨੂੰ ਸਾਰਿਆਂ ਨੂੰ ਇਕ ਸਾਥ ਮਿਲ ਕੇ ਵੱਧਦੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ।ਉਨਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਨਜਦੀਕੀ ਸਿਹਤ ਕੇਦਰ ਵਿਖੇ ਸਪੰਰਕ ਕੀਤਾ ਜਾਵੇ।ਇਸ ਮੌਕੇ ਡਾ. ਅਭਿਤੋਜ ਸਿੰਘ, ਡਾ. ਨਵਕਰਨ ਸਿੰਘ, ਗੁਰਿੰਦਰਜੀਤ ਸਿੰਘ, ਰਮਨਦੀਪ ਕੌਰ, ਪਰਦੀਪ ਕੌਰ, ਭੁਪਿੰਦਰ ਕੌਰ, ਸੁਰਜੀਤ ਕੌਰ ਮੋਨਿਕਾ ਅਤੇ ਆਮ ਲੋਗ ਹਾਜ਼ਰ ਸਨ।