Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ…

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ…

ਬਟਾਲਾ ,ਪਠਾਨਕੋਟ 17 ਜੁਲਾਈ ( ਅਵਿਨਾਸ਼ ਸ਼ਰਮਾ )

ਮੰਗਾਂ ਨਾ ਮੰਨੀਆਂ ਤਾਂ 7 ਅਗਸਤ ਨੂੰ ਚੰਡੀਗੜ੍ਹ ਮਹਾਰੈਲੀ ਦਾ ਐਲਾਨ

 : ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਮਹਾਸਚਿਵ ਹਿਤੇਸ਼ ਸ਼ਰਮਾ, ਕਨਵੀਨਰ ਸਤਿਆ ਪ੍ਰਕਾਸ਼, ਡਾ. ਲੇਖਰਾਜ, ਰਾਜਿੰਦਰ ਧੀਮਾਨ, ਇਕਬਾਲ ਸਿੰਘ, ਗੁਰਦਿਆਲ ਸੈਣੀ ਅਤੇ ਰਾਮ ਪ੍ਰਕਾਸ਼ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਜਾਬ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟਾਇਆ।

ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਦਾ ਸਿਆਸੀ ਨੁਕਸਾਨ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ 18 ਫੀਸਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਸਹੀ ਢੰਗ ਨਾਲ ਲਾਗੂ ਕੀਤੇ ਜਾਣ, ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦਿੱਤੀ ਜਾਵੇ, ਮਾਣਭੱਤਾ ਅਧਾਰਿਤ ਕਰਮਚਾਰੀਆਂ ’ਤੇ ਘੱਟੋ-ਘੱਟ ਮਜ਼ਦੂਰੀ ਕਾਨੂੰਨ ਲਾਗੂ ਕੀਤਾ ਜਾਵੇ, ਏ.ਸੀ.ਪੀ. ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਅਨੁਸਾਰ ਸੋਧੀ ਜਾਵੇ ਅਤੇ ਸਾਰੇ ਵਿਭਾਗਾਂ ਦੇ ਕੱਚੇ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਜਬ ਵਾਧਾ ਕੀਤਾ ਜਾਵੇ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਬਦਲਿਆ ਤਾਂ ਸੂਬਾ ਪੱਧਰੀ ਆਗੂਆਂ ਦੇ ਸੱਦੇ ’ਤੇ ਕੈਬਿਨੇਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਤੋਂ ਬਾਅਦ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰਾਜ ਪੱਧਰੀ ਮਹਾਰੈਲੀ ਕਰਕੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਰਾਜਦੀਪਕ ਗੁਪਤਾ, ਵਾਸੂ ਖਜੂਰੀਆ, ਰਣਵੀਰ ਸਿੰਘ, ਸ਼ਮਸ਼ੇਰ ਸਿੰਘ, ਮੰਗਲ ਸਿੰਘ, ਵਿਕਾਸ ਧਵਨ, ਰਾਜੀਵ ਅਵਸਥੀ, ਸੰਜੀਵ ਸ਼ਰਮਾ, ਰਾਜਨ ਮਨੀ, ਦੀਪਕ ਚੰਦ, ਰਾਜਿੰਦਰ ਧੀਮਾਨ, ਰਾਜਿੰਦਰ ਕੁਮਾਰ, ਮੋਹਨ ਸਿੰਘ, ਗੁਰਦਿਆਲ ਸਿੰਘ ਸੈਣੀ, ਇਕਬਾਲ ਸਿੰਘ, ਕਮਲ ਸਿੰਘ, ਦਸ਼ਰਥ ਜਾਖੜ, ਅਮਨਦੀਪ ਸਿੰਘ, ਧੀਰ ਸਿੰਘ, ਸਤਿਆ ਪ੍ਰਕਾਸ਼, ਡਾ. ਲੇਖਰਾਜ, ਰਾਮਨਾਥ, ਮਹਿੰਦਰ ਪਾਲ, ਰਾਜੇਸ਼ ਲਵਲੀ, ਚਰਨਜੀਤ ਸਿੰਘ, ਚਮਨ ਗੁਪਤਾ, ਰਘੁਬੀਰ ਸਿੰਘ, ਅਭਿਸ਼ੇਕ, ਕਮਲ ਵਰਮਾ, ਮੋਹਿੰਦਰ ਪਾਲ, ਰਾਕੇਸ਼ ਸੈਣੀ, ਕੁਲਭੂਸ਼ਣ ਸ਼ਰਮਾ, ਰਾਜਿੰਦਰ ਕੁਮਾਰ, ਪੰਕਜ ਸ਼ਰਮਾ, ਤੇਜਿੰਦਰ ਸਾਵਲ, ਰਣਜੀਤ ਸਿੰਘ, ਯੋਗੇਸ਼ਵਰ ਸਲਾਰੀਆ, ਅੰਮ੍ਰਿਤਪਾਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।