Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ….

ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ….

ਜਲੰਧਰ,18 ਜੁਲਾਈ (ਪ੍ਰਾਈਮ ਪੰਜਾਬ ਟਾਈਮਜ )

: ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ  ਪੰਜਾਬ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

ਜ਼ਿਕਰ ਯੋਗ ਹੈ ਕਿ ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਟਾਂਡਾ ਥਾਣਾ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨਾਲ ਜੁੜੇ ਕਥਿਤ ਉਗਾਹੀ (ਐਕਸਟਾਰਸ਼ਨ) ਮਾਮਲੇ ਨੂੰ ਪੰਜਾਬ ਪੁਲਿਸ ਨੇ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰਕੇ ਪੁਲਿਸ ਲਾਈਨ ਹੁਸ਼ਿਆਰਪੁਰ ਹਾਜਰ ਕਰ ਦਿੱਤਾ ਸੀ ।

ਇਹ ਕਾਰਵਾਈ  ਅਮਰੀਕੀ ਅਜੈਂਸੀ ਐਫ ਬੀ ਆਈ ਵਲੋਂ ਜਾਰੀ ਮੀਡੀਆ ਰਿਪੋਰਟਾਂ ਅਤੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਵਿੱਚ ਲਗਾਏ ਗਏ ਦਾਅਵਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਸੀ। ਦਾਅਵਿਆਂ ਵਿੱਚ ਐੱਸ.ਐੱਚ.ਓ. ‘ਤੇ 4 ਲੱਖ ਡਾਲਰ ਦੀ ਕਥਿਤ ਉਗਾਹੀ ਨਾਲ ਸੰਬੰਧਿਤ ਦੋਸ਼ ਲਗਾਏ ਗਏ ਸੀ।

ਡੀਆਈਜੀ ਜਲੰਧਰ ਰੇਂਜ ਵੱਲੋਂ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਜਾਂਚ (ਫੈਕਟ ਫਾਈਂਡਿੰਗ ਇਨਕੁਆਇਰੀ) ਲਈ ਐਸਪੀ (ਇਨਵੈਸਟੀਗੇਸ਼ਨ), ਜਲੰਧਰ ਦਿਹਾਤੀ (ਆਈਪੀਐਸ ਅਧਿਕਾਰੀ) ਨੂੰ ਸੌਂਪੀ ਗਈ ਸੀ।

error: copy content is like crime its probhihated