Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ

ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ

ਹਰਿਆਣਾ / ਗੜ੍ਹਦੀਵਾਲਾ 18 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੂੰਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡਿਕਲ ਸਪੈਸ਼ਲਿਸਟ ਵਲੋਂ ਸੀ.ਐਚ.ਸੀ ਹਰਿਆਣਾ ਵਿਖੇ ਅਚਨਚੇਤ ਚੈੰਿਕਗ ਕੀਤੀ ਗਈ।

ਇਸ ਮੌਕੇ ਡਾ.ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅਚਨਚੇਤ ਚੈਕਿੰਗ ਦੌਰਾਨ ਨਵੀ ਬਣ ਰਹੀ ਇਮਾਰਤ ਅਤੇ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਹਨਾ ਨੇ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਆਏ ਹੋਏ ਮਰੀਜ਼ਾ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ।ਉਨ੍ਹਾ ਸੀ.ਐਚ.ਸੀ ਵਿਖੇ ਚਲ ਰਹੇ ਬੱਚਿਆਂ ਦੇ ਟੀਕਾਕਰਨ ਦਾ ਵੀ ਨਿਰੀਖਣ ਕੀਤਾ ਤੇ ਪੀ.ਐਚ.ਵੀ. ਟੀਕਾਕਰਣ ਲਈ ਵਿਸ਼ੇਸ਼ ਮੁਹਿਮ ਚਲਾਉਣ ਲਈ ਕਿਹਾ ਗਿਆ ।

ਇਸ ਮੌਕੇ ਉਹਨਾ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਣ ਦਿਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇਂ- ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।ਇਸ ਮੌਕੇ ਡਾ.ਅਮਰਦੀਪ ਸਿੰਘ ਭੇਲਾ, ਅਜੀਤ ਸਿੰਘ, ਰਾਜ ਰਾਣੀ,ਰਮਨਦੀਪ ਕੌਰ, ਹਰਵਿੰਦਰ ਕੌਰ,ਰਾਜਵਿੰਦਰ ਕੌਰ, ਅਮਨਪ੍ਰੀਤ ਕੌਰ, ਸਮੂਹ ਸਟਾਫ ਅਤੇ ਆਮ ਲੋਗ ਹਾਜਰ ਸੀ