Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ

ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ 19 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਬੋਲਣ ਕਲਾ ਅਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਇੰਟਰ ਹਾਊਸ ਭਾਸ਼ਣ (Elocution) ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਵਿਸ਼ਾ “ਸੋਸ਼ਲ ਮੀਡੀਆ ਅਤੇ ਵਿਦਿਆਰਥੀ” ਰੱਖਿਆ ਗਿਆ, ਜਿਸ ਵਿੱਚ ਏਅਰ, ਵਾਟਰ, ਫਾਇਰ ਅਤੇ ਅਰਥ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਸੋਸ਼ਲ ਮੀਡੀਆ ਦੇ ਵਿਦਿਆਰਥੀਆਂ ਦੇ ਜੀਵਨ ‘ਤੇ ਪੈਣ ਵਾਲੇ ਸਕਾਰਾਤਮਕ ਅਤੇ ਨਕਾਰਾਤਮਕ ਪ੍ਰਭਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਨੇ ਸਮੇਂ ਦੀ ਸਹੀ ਵਰਤੋਂ, ਡਿਜ਼ਿਟਲ ਜਾਗਰੂਕਤਾ ਅਤੇ ਸੋਸ਼ਲ ਮੀਡੀਆ ਦੀ ਸੰਜਮ ਨਾਲ ਵਰਤੋਂ ਕਰਨ ਦਾ ਸੰਦੇਸ਼ ਵੀ ਦਿੱਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਪ੍ਰਭਾਵਸ਼ਾਲੀ ਬੋਲਣ ਦੀ ਕਲਾ ਅਤੇ ਤਰਕਸ਼ੀਲ ਸੋਚ ਦਾ ਵਿਕਾਸ ਕਰਦੇ ਹਨ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ।ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।