Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਕੀਤਾ ਖੂਨਦਾਨ

ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਕੀਤਾ ਖੂਨਦਾਨ

ਬਟਾਲਾ, 19 ਜੁਲਾਈ (ਅਵਿਨਾਸ਼ ਸ਼ਰਮਾ)

: ਦਸਵੰਧ ਫਾਊਂਡੇਸ਼ਨ ਵੱਲੋਂ ਮਾਤਾ ਸੁਲੱਖਣੀ ਦੇਵੀ ਸਿਵਲ ਹਸਪਤਾਲ, ਬਟਾਲਾ ਵਿਖੇ ਚੌਥਾ ਸਵੈ-ਇੱਛੁਕ ਖੂਨਦਾਨ ਕੈਂਪ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਇਹ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕੈਂਪ ਸੰਸਥਾ ਦੇ ਚੇਅਰਮੈਨ ਇਸ਼ੂ ਰਾਂਚਲ ਦੇ ਜਨਮਦਿਨ ਮੌਕੇ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਸਮਾਜਿਕ ਜ਼ਿੰਮੇਵਾਰੀ ਦਾ ਨਿਭਾਅ ਕੀਤਾ।

ਕੈਂਪ ਦਾ ਆਯੋਜਨ ਸੰਸਥਾ ਦੇ ਸੰਸਥਾਪਕ ਸ਼੍ਰੀ ਜੋਗਿੰਦਰ ਅੰਗੂਰਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਧਾਨ ਲਵਲੀ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜਗਨਾਥ ਮੰਦਰ ਦੇ ਮੁੱਖ ਸੇਵਾਦਾਰ ਸਵਾਮੀ ਰਾਮਾਨੰਦ ਰਾਏ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਸਮਾਜ ਸੇਵਾ ਦੇ ਨਾਲ-ਨਾਲ ਅਧਿਆਤਮਿਕ ਜੀਵਨ ਨੂੰ ਅਪਣਾਉਣ ਅਤੇ ਹਰੇ ਕ੍ਰਿਸ਼ਨਾ ਮਹਾਂਮੰਤਰ ਦੇ ਜਾਪ ਰਾਹੀਂ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕੀਤਾ।

ਤਪਦੀ ਗਰਮੀ ਦੇ ਬਾਵਜੂਦ ਖੂਨਦਾਨੀਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ। ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ।

ਸਿਵਲ ਹਸਪਤਾਲ ਦੀ ਬਲੱਡ ਟ੍ਰਾਂਸਫਿਊਜ਼ਨ ਅਫ਼ਸਰ ਡਾ. ਪ੍ਰੀਆਗੀਤ ਕਲਸੀ ਨੇ ਦਸਵੰਧ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੂਨਦਾਨ ਕੈਂਪਾਂ ਦੀ ਬਹੁਤ ਲੋੜ ਹੈ ਅਤੇ ਅਜਿਹੇ ਸੇਵਾ ਕਾਰਜ ਸਮਾਜ ਲਈ ਪ੍ਰੇਰਣਾਦਾਇਕ ਮਿਸਾਲ ਬਣਦੇ ਹਨ। ਉਨ੍ਹਾਂ ਸੰਸਥਾ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਖੂਨਦਾਨੀਆਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਇਸ ਮੌਕੇ ਜਤਿੰਦਰ ਅੱਤਰੀ ਹੀਰਾ, ਅਜਮੇਰ ਬੰਟੀ, ਵਿਜੈ ਪ੍ਰਭਾਕਰ, ਸੁਰਿੰਦਰਪਾਲ, ਜਗਦੀਸ਼ ਕੁਮਾਰ, ਸਰਪੰਚ ਜਸਪ੍ਰੀਤ ਸਿੰਘ ਢਿੱਲੋਂ, ਰਾਜੇਸ਼ਵਰ ਰੰਧਾਵਾ ਖੂੰਡਾ, ਰਿੰਪੀ ਖੂੰਡਾ, ਡਾ. ਸੰਨੀ, ਸ਼ੰਮੀ ਕਪੂਰ, ਮਨਦੀਪ ਰਿੰਕੂ ਚੌਧਰੀ, ਰਸ਼ਪਾਲ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਮਠਾਰੂ, ਅਰੁਣ ਸੇਖੜੀ, ਪ੍ਰਸ਼ਾਂਤ ਜੋਸ਼ੀ, ਚੰਦਨ ਭੰਡਾਰੀ, ਮੋਹਨ ਲਾਲ, ਮਨੀਸ਼ ਰਾਂਚਲ, ਜੱਜਪਾਲ ਅਤੇ ਸਿਵਲ ਹਸਪਤਾਲ ਤੋਂ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਅਤੇ ਨੌਜਵਾਨ ਹਾਜ਼ਰ ਰਹੇ। ਖੂਨਦਾਨੀਆਂ ਨੂੰ ਸੰਸਥਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ।