Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

 ਦਸੂਹਾ 21 ਜੁਲਾਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਸਾਇੰਸ ਵਿਭਾਗ ਦੇ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਮਨਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਐਸ.ਜੀ.ਪੀ.ਏ 9.21 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰਣਦੀਪ ਕੌਰ ਪੁੱਤਰੀ ਜੋਗਿੰਦਰ ਸਿੰਘ ਨੇ ਐਸ.ਜੀ.ਪੀ.ਏ 8.79 ਨਾਲ ਦੂਸਰਾ ਸਥਾਨ ਹਾਸਲ ਕੀਤਾ, ਰੁਪਿੰਦਰ ਕੌਰ ਪੁੱਤਰੀ ਹਰਮਿੰਦਰ ਸਿੰਘ ਨੇ ਐਸ.ਜੀ.ਪੀ.ਏ 8.68 ਨਾਲ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਤਰੁਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਐਸ.ਜੀ.ਪੀ.ਏ 8.58 ਨਾਲ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹੈ। ਉਹਨਾ ਉਮੀਦ ਜਤਾਈ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਵੀਆਂ ਉਚਾਈਆਂ ਨੂੰ ਛੂਹਣਗੇ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੂੰ ਵਧਾਈ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਦੀ ਹਰ ਸਫਲਤਾ ਸਾਡੀ ਸੰਸਥਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹਾਂ। ਇਸ ਮੌਕੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਗੁਣਵੱਤਾ ਭਰਪੂਰ ਅਕਾਦਮਿਕ ਮਾਹੌਲ ਹੀ ਅਜਿਹੀਆਂ ਉਪਲਬਧੀਆਂ ਦੀ ਨੀਂਹ ਹੁੰਦੇ ਹਨ। ਇਹ ਨਤੀਜਾ ਸਮੁੱਚੀ ਟੀਮ ਦੀ ਸਾਂਝੀ ਸਫਲਤਾ ਹੈ। ਇਸ ਮੌਕੇ ਤੇ ਸਾਇੰਸ ਵਿਭਾਗ ਦੇ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।