Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ, 21 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

ਨਿਯਮਾਂ ਦੀ ਉਲੰਘਣਾ ਕਰਨ ‘ਤੇ ਦੋ ਬੱਸਾਂ ਦੇ ਚਲਾਨ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।

ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਾਹਨ ਨੀਤੀ ਤਹਿਤ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ/ਸੰਚਾਲਕਾਂ ਵਿਰੁੱਧ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ।