Prime Punjab Times

Latest news
ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਆਸ਼ਿਕਾ ਜੈਨ ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... ,
ADVERTISEMENT
You are currently viewing ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਆਸ਼ਿਕਾ ਜੈਨ

ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਆਸ਼ਿਕਾ ਜੈਨ

ਹੁਸ਼ਿਆਰਪੁਰ, 22 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 
ਡਿਪਟੀ ਕਮਿਸ਼ਨਰ ਨੇ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲੀਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵੱਖ-ਵੱਖ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ‘ਮੇਰਾ ਘਰ ਮੇਰੇ ਨਾਮ (ਸਵਾਮਿਤਵ) ਯੋਜਨਾ’, ਘਰੇਲੂ/ਨਿੱਜੀ ਤਕਸੀਮ, ਈਜ਼ੀ ਰਜਿਸਟ੍ਰੇਸ਼ਨ, ਪੈਂਡਿੰਗ ਇੰਤਕਾਲ (ਮਿਊਟੇਸ਼ਨ), ਕੈਡਸਟ੍ਰਲ ਮੈਪ (ਮੁਸਾਵੀ) ਵੈਲੀਡੇਸ਼ਨ, ਮਾਲੀਆ ਦਸਤਾਵੇਜ਼ਾਂ ਦੀ ਸਕੈਨਿੰਗ, ਜਮਾਬੰਦੀ ਤਿਆਰ ਕਰਨ ਅਤੇ ਈਜ਼ੀ ਜਮਾਬੰਦੀ ਪੋਰਟਲ ਰਾਹੀਂ ਆਨਲਾਈਨ ਸੇਵਾਵਾਂ, ਇੰਤਕਾਲ, ਰਪਟ ਅਤੇ ਫਰਦ ਬਦਰ ਨਾਲ ਸਬੰਧਤ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਆਨਲਾਈਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਗਮ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹੜ੍ਹ ਸੁਰੱਖਿਆ ਕਾਰਜਾਂ, ਖਣਨ ਗਤੀਵਿਧੀਆਂ ਦੀ ਸਮੀਖਿਆ, ਖਣਨ ਸਬੰਧੀ ਸ਼ਿਕਾਇਤਾਂ ਅਤੇ ਸਾਲਾਨਾ ਲੰਬਿਤ ਰਿਪੋਰਟਾਂ, ਜ਼ਿਲ੍ਹੇ ਵਿੱਚ ਚੱਲ ਰਹੇ ਭੂਮੀ ਅਧਿਗ੍ਰਹਿਣ ਮਾਮਲਿਆਂ ਦੀ ਸਥਿਤੀ ਅਤੇ ਭੂਮੀ ਮਾਲੀਆ ਬਕਾਏ ਦੀ ਵਸੂਲੀ ਆਦਿ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਾਮਲਿਆਂ ਵਿੱਚ ਨਿਰਧਾਰਤ ਪ੍ਰਕਿਰਿਆ ਅਨੁਸਾਰ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀ ਐਸ.ਆਈ.ਆਰ. ਦੇ ਡਿਜ਼ਿਟਲਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਟਾਂਡਾ ਲਵਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਸਮੇਤ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।
error: copy content is like crime its probhihated