Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਬਟਾਲਾ ਰੇਲਵੇ ਸਟੇਸ਼ਨ ’ਤੇ ਪਾਸ ਤੇ ਰਿਜ਼ਰਵੇਸ਼ਨ ਨੂੰ ਲੈ ਕੇ ਯਾਤਰੀਆਂ ਵਿੱਚ ਉਲਝਣ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ – ਆਫ਼ਲਾਈਨ ਸੇਵਾ ਵੀ ਜਾਰੀ

ਬਟਾਲਾ ਰੇਲਵੇ ਸਟੇਸ਼ਨ ’ਤੇ ਪਾਸ ਤੇ ਰਿਜ਼ਰਵੇਸ਼ਨ ਨੂੰ ਲੈ ਕੇ ਯਾਤਰੀਆਂ ਵਿੱਚ ਉਲਝਣ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ – ਆਫ਼ਲਾਈਨ ਸੇਵਾ ਵੀ ਜਾਰੀ

ਬਟਾਲਾ, 23 ਜੁਲਾਈ (ਅਵਿਨਾਸ਼ ਸ਼ਰਮਾ)

: ਬਟਾਲਾ ਰੇਲਵੇ ਸਟੇਸ਼ਨ ’ਤੇ ਮਹੀਨਾਵਾਰ ਪਾਸ ਬਣਵਾਉਣ ਅਤੇ ਟਿਕਟ ਰਿਜ਼ਰਵੇਸ਼ਨ ਕਰਵਾਉਣ ਲਈ ਆਉਣ ਵਾਲੇ ਯਾਤਰੀਆਂ ਨੂੰ ਇਨ੍ਹਾਂ ਦਿਨਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਯਾਤਰੀਆਂ ਦਾ ਦੋਸ਼ ਹੈ ਕਿ ਕਾਊਂਟਰ ’ਤੇ ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਮਹੀਨਾਵਾਰ ਪਾਸ ਸਿਰਫ਼ ਰੇਲਵੇ ਦੀ ‘ਰੇਲ ਵਨ’ ਐਪ ਰਾਹੀਂ ਹੀ ਬਣੇਗਾ ਅਤੇ ਟਿਕਟ ਰਿਜ਼ਰਵੇਸ਼ਨ ਲਈ ਵੀ ਆਨਲਾਈਨ ਭੁਗਤਾਨ ਕਰਨ ਲਈ ਕਿਹਾ ਜਾਂਦਾ ਹੈ।

ਯਾਤਰੀਆਂ ਦਾ ਕਹਿਣਾ ਹੈ ਕਿ ਹਰ ਵਿਅਕਤੀ ਕੋਲ ਸਮਾਰਟਫੋਨ ਨਹੀਂ ਹੁੰਦਾ ਅਤੇ ਨਾ ਹੀ ਹਰ ਕਿਸੇ ਨੂੰ ਮੋਬਾਈਲ ਐਪ ਜਾਂ ਆਨਲਾਈਨ ਭੁਗਤਾਨ ਦੀ ਜਾਣਕਾਰੀ ਹੁੰਦੀ ਹੈ। ਖ਼ਾਸ ਕਰਕੇ ਬਜ਼ੁਰਗਾਂ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਇਸ ਕਾਰਨ ਵਧੇਰੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਲੋਕਾਂ ਨੂੰ ਸਾਈਬਰ ਕੈਫੇ ਜਾਂ ਹੋਰਾਂ ਦੀ ਮਦਦ ਲੈਣੀ ਪੈਂਦੀ ਹੈ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਵਾਧੂ ਖਰਚਾ ਹੁੰਦਾ ਹੈ।

ਇਲਾਕਾ ਵਾਸੀਆਂ ਨੇ ਰੇਲਵੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਟਾਲਾ ਰੇਲਵੇ ਸਟੇਸ਼ਨ ਦੇ ਕਾਊਂਟਰ ’ਤੇ ਮਹੀਨਾਵਾਰ ਪਾਸ ਬਣਾਉਣ ਦੀ ਸਹੂਲਤ ਪਹਿਲਾਂ ਵਾਂਗ ਜਾਰੀ ਰੱਖੀ ਜਾਵੇ ਜਾਂ ਯਾਤਰੀਆਂ ਦੀ ਸਹਾਇਤਾ ਲਈ ਵੱਖਰਾ ਹੈਲਪ ਡੈਸਕ ਸਥਾਪਤ ਕੀਤਾ ਜਾਵੇ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਇਹ ਸੇਵਾਵਾਂ ਮਿਲ ਸਕਣ।

ਇਸ ਮਾਮਲੇ ਸਬੰਧੀ ਜਦੋਂ ਬਟਾਲਾ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮਹੀਨਾਵਾਰ ਪਾਸ ਬਣਵਾਉਣ ਲਈ ਆਉਣ ਵਾਲੇ ਯਾਤਰੀਆਂ ਨੂੰ ‘ਰੇਲ ਵਨ’ ਐਪ ਡਾਊਨਲੋਡ ਕਰਵਾ ਕੇ ਉਸ ਰਾਹੀਂ ਪਾਸ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਟਿਕਟ ਰਿਜ਼ਰਵੇਸ਼ਨ ਲਈ ਵੀ ਵੱਧ ਤੋਂ ਵੱਧ ਆਨਲਾਈਨ ਭੁਗਤਾਨ ਨੂੰ ਉਤਸ਼ਾਹਿਤ ਕੀਤਾ ਜਾਵੇ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਟੇਸ਼ਨ ’ਤੇ ਮਹੀਨਾਵਾਰ ਪਾਸ ਬਣਾਉਣ ਦੀ ਸਹੂਲਤ ਬੰਦ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਜਿਨ੍ਹਾਂ ਯਾਤਰੀਆਂ ਨੂੰ ਆਨਲਾਈਨ ਭੁਗਤਾਨ ਕਰਨਾ ਨਹੀਂ ਆਉਂਦਾ, ਉਹ ਬਿਨਾਂ ਕਿਸੇ ਝਿਜਕ ਦੇ ਕਾਊਂਟਰ ’ਤੇ ਨਕਦ ਭੁਗਤਾਨ ਕਰਕੇ ਟਿਕਟ ਰਿਜ਼ਰਵੇਸ਼ਨ ਕਰਵਾ ਸਕਦੇ ਹਨ। ਇਸ ਲਈ ਯਾਤਰੀਆਂ ਨੂੰ ਬੇਵਜ੍ਹਾ ਚਿੰਤਤ ਹੋਣ ਦੀ ਲੋੜ ਨਹੀਂ ਹੈ।