Prime Punjab Times

Latest news
विद्यार्थियों पर हुए लाठीचार्ज के विरोध में जत्थेबंदी ने हाजीपुर चौक में पुतला फूंक किया रोष प्रदर्श... DAV पब्लिक स्कूल की छात्राओं ने जोनल लेवल टूर्नामेंट में लहराया परचम ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ : ਡਿਪਟੀ ਕਮਿਸ਼ਨਰ ਆਸ਼ਿਕਾ ... ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾ... ਬਟਾਲਾ ਰੇਲਵੇ ਸਟੇਸ਼ਨ ’ਤੇ ਪਾਸ ਤੇ ਰਿਜ਼ਰਵੇਸ਼ਨ ਨੂੰ ਲੈ ਕੇ ਯਾਤਰੀਆਂ ਵਿੱਚ ਉਲਝਣ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ - ਆਫ਼ਲ... ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਆਸ਼ਿਕਾ ਜੈਨ ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸਖ਼ਤ ਨਿਖੇਦੀ

ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸਖ਼ਤ ਨਿਖੇਦੀ

ਗੜ੍ਹਦੀਵਾਲਾ 23 ਜੁਲਾਈ (ਪ੍ਰਾਈਮ ਪੰਜਾਬ ਟਾਈਮਜ ) 

ਆਪ ਸਰਕਾਰ ਪੰਜਾਬ ਵਿੱਚ ਮੁਲਾਜ਼ਮਾਂ ਨੂੰ ਲਾਠੀ ਫੇਰ ਰਹੀ ਹੈ ਅਤੇ ਦਿੱਲੀ ਵਿੱਚ ਮਗਰਮੱਛ ਦੇ ਹੰਝੂ ਬਹਾ ਰਹੀ ਹੈ- ਪ੍ਰਿੰਸ ਪਲਿਆਲ ਗੜ੍ਹਦੀਵਾਲ

: ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ, ਰਜਤ ਮਹਾਜਨ, ਜਸਵੀਰ ਤਲਵਾੜਾ, ਪ੍ਰਿਤਪਾਲ ਸਿੰਘ ਚੌਟਾਲਾ , ਸੰਜੀਵ ਧੂਤ,ਵਰਿੰਦਰ ਵਿੱਕੀ ,ਕਮਲਦੀਪ ਸਿੰਘ ਅਤੇ ਰਜਿੰਦਰ ਟੱਪਾ ਵਲੋਂ ਸਖ਼ਤ ਨਿਖੇਦੀ ਕੀਤੀ ਗਈ। ਉਪਰੋਕਤ ਆਗੂਆਂ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਮੁਲਾਜ਼ਮਾਂ ਦੇ ਲਾਠੀ ਫੇਰ ਰਹੀ ਹੈ, ਪਰ ਦਿੱਲੀ ਵਿੱਚ ਜਾ ਕੇ ਮਗਰਮੱਛ ਦੇ ਹੰਝੂ ਬਹਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਮਨਰੇਗਾ ਅਤੇ ਸਫਾਈ ਕਰਮਚਾਰੀਆਂ ਦੀ ਪੰਜਾਬ ਸਰਕਾਰ ਨੇ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ , ਜਿਸ ਨਾਲ ਸੈਂਕੜੇ ਕਰਮਚਾਰੀ ਜਖਮੀ ਹੋ ਗਏ ਸਨ। ਉਹਨਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ, ਡੀ ਏ, ਅਤੇ ਕੱਚੇ ਮੁਲਾਜ਼ਮ ਪੱਕੇ ਆਦਿ ਦਾ ਤੁਰੰਤ ਨਿਪਟਾਰਾ ਕਰੇ।

error: copy content is like crime its probhihated