Prime Punjab Times

Latest news
विद्यार्थियों पर हुए लाठीचार्ज के विरोध में जत्थेबंदी ने हाजीपुर चौक में पुतला फूंक किया रोष प्रदर्श... DAV पब्लिक स्कूल की छात्राओं ने जोनल लेवल टूर्नामेंट में लहराया परचम ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ : ਡਿਪਟੀ ਕਮਿਸ਼ਨਰ ਆਸ਼ਿਕਾ ... ਪੰਜਾਬ ਸਰਕਾਰ ਵੱਲੋਂ ਮਨਰੇਗਾ ਅਤੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾ... ਬਟਾਲਾ ਰੇਲਵੇ ਸਟੇਸ਼ਨ ’ਤੇ ਪਾਸ ਤੇ ਰਿਜ਼ਰਵੇਸ਼ਨ ਨੂੰ ਲੈ ਕੇ ਯਾਤਰੀਆਂ ਵਿੱਚ ਉਲਝਣ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ - ਆਫ਼ਲ... ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਆਸ਼ਿਕਾ ਜੈਨ ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਨਵੇਂ ਰਾਸ਼ਨ ਕਾਰਡ ਬਣਵਾਉਣ ਤੇ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ 23 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਰਾਸ਼ਟਰੀ ਖਾਦ ਸੁਰੱਖਿਆ ਐਕਟ-2013 ਤਹਿਤ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨੀਕ ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀ ਫਾਰਮ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ http://foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਅਰਜ਼ੀ ਭਰਨ ਤੋਂ ਪਹਿਲਾਂ ਇਸ ਨਾਲ ਦਿੱਤੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਣ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਪੂਰੀ ਅਰਜ਼ੀ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੇ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਰਾਹੀਂ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਸੀ.ਐੱਸ.ਸੀ. ਰਾਹੀਂ ਅਰਜ਼ੀ ਕਰਨ ‘ਤੇ ਪ੍ਰਤੀ ਅਰਜ਼ੀ 100 ਰੁਪਏ ਪ੍ਰੋਸੈਸਿੰਗ ਫੀਸ ਦੇਣੀ ਹੋਵੇਗੀ। ਇਸ ਤੋਂ ਇਲਾਵਾ ਬਿਨੈਕਾਰ ਖੁਦ ਵੀ ਰਾਜ ਸਰਕਾਰ ਦੇ ਈ-ਆਰ.ਸੀ.ਐੱਮ.ਐੱਸ. ਪੋਰਟਲ ਰਾਹੀਂ ਆਨਲਾਈਨ ਅਰਜ਼ੀ ਕਰ ਸਕਦੇ ਹਨ, ਜਿਸ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਬਿਨੈਕਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ 100 ਰੁਪਏ ਫੀਸ ਦੇ ਨਾਲ ਆਪਣੀ ਅਰਜ਼ੀ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਵੀ ਜਮ੍ਹਾਂ ਕਰਵਾ ਸਕਦੇ ਹਨ।
ਆਸ਼ਿਕਾ ਜੈਨ ਨੇ ਦੱਸਿਆ ਕਿ ਆਨਲਾਈਨ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਰਜ਼ੀਆਂ 11 ਅਗਸਤ 2026 ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਜਾਂ ਜ਼ਿਲ੍ਹਾ ਦਫ਼ਤਰ ਵਿੱਚ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਕਮਰਾ ਨੰਬਰ 326, ਤੀਜੀ ਮੰਜ਼ਿਲ, ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਹੋਰ ਜਾਣਕਾਰੀ ਲਈ ਇੱਛੁਕ ਵਿਅਕਤੀ ਦਫ਼ਤਰ ਦੇ ਹੈਲਪਲਾਈਨ ਨੰਬਰ 01882-222663 ‘ਤੇ ਕੰਮਕਾਜ ਵਾਲੇ ਦਿਨਾਂ ਦੌਰਾਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕਰ ਸਕਦੇ ਹਨ।
error: copy content is like crime its probhihated