Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing *’ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼*

*’ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼*

ਗੜ੍ਹਦੀਵਾਲਾ (ਚੌਧਰੀ )

: ਬਾਬਾ ਅਵਤਾਰ ਨਾਥ ਜੀ ਅਪਾਰ ਕਿਰਪਾ ਨਾਲ ਸ਼ਹਿਰ ਦੇ ਪੰਡਿਤ ਸੁਦੇਸ਼ ਸ਼ਰਮਾ ਜੀ ਦੇ ਪੋਤਰੇ ਪ੍ਰਸਿੱਧ ਗਾਇਕ ਸ਼ਿਵਾਂਸ਼ ਸਪੁੱਤਰ ਰਮਾਕਾਂਤ ਸ਼ਰਮਾ ਦੀ ਨਵੀਂ ਧਾਰਮਿਕ ਭੇਂਟ “ਚਿੰਤਾਪੁਰਨੀ ਮੇਰੀ ਮਈਆ” ਸੰਗੀਤ ਪ੍ਰੇਮੀਆਂ ਅਤੇ ਮਾਤਾ ਚਿੰਤਪੁਰਨੀ ਦੇ ਸ਼ਰਧਾਲੂਆਂ ਲਈ ਰਿਲੀਜ਼ ਕਰ ਦਿੱਤੀ ਗਈ ਹੈ । ਭਗਤੀ ਰਸ ਨਾਲ ਭਰਪੂਰ ਇਸ ਗੀਤ ਨੂੰ ਸਰੋਤਿਆਂ ਵੱਲੋਂ ਸ਼ਾਨਦਾਰ ਪ੍ਰਤੀਕਿਰਿਆ ਮਿਲ ਰਹੀ ਹੈ। ਧਾਰਮਿਕ ਸੰਗੀਤ ਪੰਜਾਬੀ ਸੰਗੀਤ ਜਗਤ ਦਾ ਇੱਕ ਮਹੱਤਵਪੂਰਨ ਹਿੱਸਾ ਬਣਿਆ ਹੋਇਆ ਹੈ ਅਤੇ ਨਵੇਂ ਭਗਤੀ ਗੀਤ ਲਗਾਤਾਰ ਜਾਰੀ ਹੋ ਰਹੇ ਹਨ।

ਇਸ ਭੇਂਟ ਨੂੰ ਮਿਊਜ਼ਿਕ ਸੌਲ ਦੇ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਗੀਤ ਦੇ ਬੋਲ ਅਤੇ ਸੰਗੀਤ ਅਮਰੀਕ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਆਪਣੀ ਸੁਰੀਲੀ ਆਵਾਜ਼ ਨਾਲ ਗਾਇਕ ਸ਼ਿਵਾਂਸ਼ ਨੇ ਇਸ ਨੂੰ ਸ਼ਰਧਾ ਭਾਵ ਨਾਲ ਪੇਸ਼ ਕੀਤਾ ਹੈ।

ਇਸ ਮੌਕੇ ਸ਼ਿਵਾਂਸ਼ ਨੇ ਕਿਹਾ ਕਿ ਇਹ ਭੇਟ ਮਾਤਾ ਸ਼੍ਰੀ ਚਿੰਤਪੁਰਨੀ ਜੀ ਦੇ ਚਰਨਾਂ ਵਿੱਚ ਸਮਰਪਿਤ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਗੀਤ ਹਰ ਸ਼ਰਧਾਲੂ ਦੇ ਦਿਲ ਨੂੰ ਛੂਹੇਗਾ। ਉਨ੍ਹਾਂ ਨੇ ਗੀਤ ਨੂੰ ਸਫਲ ਬਣਾਉਣ ਲਈ ਆਪਣੇ ਗੁਰੂਜਨਾਂ, ਸੰਗੀਤ ਟੀਮ ਅਤੇ ਸਰੋਤਿਆਂ ਦਾ ਧੰਨਵਾਦ ਵੀ ਕੀਤਾ। ਇਹ ਧਾਰਮਿਕ ਭੇਟ ਹੁਣ ਵੱਖ-ਵੱਖ ਡਿਜ਼ਿਟਲ ਮਿਊਜ਼ਿਕ ਪਲੇਟਫਾਰਮਾਂ ਅਤੇ ਸੋਸ਼ਲ ਮੀਡੀਆ ’ਤੇ ਉਪਲਬਧ ਹੈ, ਜਿੱਥੇ ਸ਼ਰਧਾਲੂ ਇਸ ਦਾ ਆਨੰਦ ਮਾਣ ਸਕਦੇ ਹਨ।