Prime Punjab Times

Latest news
*ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ
ADVERTISEMENT
You are currently viewing ​ਕੰਢੀ ਦੇ ਪਿੰਡ ਸੰਸਾਰਪੁਰ ‘ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ

​ਕੰਢੀ ਦੇ ਪਿੰਡ ਸੰਸਾਰਪੁਰ ‘ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ

ਦਸੂਹਾ 26 ਜੁਲਾਈ (ਚੌਧਰੀ) 

: ਸੰਤ ਬਾਬਾ ਬਹਾਦੁਰ ਸਿੰਘ ਸੇਵਾ ਸੁਸਾਇਟੀ (ਰਜਿ) ਸੰਸਾਰਪੁਰ ਵਲੋਂ ਆਯੁਰਵੈਦਿਕ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਆਮ ਲੋਕਾਂ ਦੀ ਸਿਹਤ-ਸਹੂਲਤ ਲਈ ਮਿਤੀ 24-7-2026 ਨੂੰ‌ 19ਵਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਬਾਬਾ ਜੀ ਦੇ ਤਪ-ਅਸਥਾਨ ਤੇ ਲਗਾਇਆ ਗਿਆ। ਇਸ ਮੌਕੇ ਤੇ ਇਸ ਸੇਵਾ ਸੁਸਾਇਟੀ ਦੇ ਸਰਪ੍ਰਸਤ ਸੰਤ ਬਾਬਾ ਤੇਜਾ ਸਿੰਘ ਜੀ ਗੁਰੂਸਰ ਖੁੱਡਾ ਵਾਲੇ ਅਤੇ ਹਲਕਾ ਵਿਧਾਇਕ ਦਸੂਹਾ,ਐਡਵੋਕੇਟ ਕਰਮਬੀਰ ਸਿੰਘ ਘੁੰਮਣ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਨੇ ਕੰਢੀ ਇਲਾਕੇ ਵਿੱਚ ਸੇਵਾ ਸੁਸਾਇਟੀ ਵਲੋਂ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਦੇ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।

​ਸੰਤ ਬਾਬਾ ਤੇਜਾ ਸਿੰਘ ਜੀ ਨੇ ਸੰਤ ਬਾਬਾ ਬਹਾਦੁਰ ਸਿੰਘ ਜੀ ਵਲੋਂ ਸਥਾਪਿਤ ਕੀਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਸਾਰਪੁਰ-ਮੱਕੋਵਾਲ ਦੇ ਕਲਾਸ ਰੂਮਜ਼ ਲਈ 10 ਪੱਖੇ ਦਿੱਤੇ। ਇਸ ਤੋਂ ਪਹਿਲਾਂ ਵੀ ਉਹ ਇਸ ਸਕੂਲ ਲਈ ਇੱਕ ਕਲਾਸ ਰੂਮ ਬਣਾ ਕੇ ਦੇਣ ਦੀ ਸੇਵਾ ਕਰ ਚੁੱਕੇ ਹਨ।

​ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ ਵੰਡੇ ਅਤੇ ਸੰਸਾਰਪੁਰ ਦੇ ਪ੍ਰਾਇਮਰੀ ਸਕੂਲ ਵਿੱਚ ਪੱਖੇ ਲਗਾਉਣ ਲਈ 5000/- ਦਾ ਯੋਗਦਾਨ ਪਾਇਆ। ਇਸ ਤੋਂ ਪਹਿਲਾਂ ਉਹ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਸਕੂਲ ਵਿੱਚ ਡੂੰਘਾ ਬੋਰ ਕਰਵਾ ਚੁੱਕੇ ਹਨ।

​ਇਸ ਮੈਡੀਕਲ ਕੈਂਪ ਵਿੱਚ ਆਯੁਰਵੈਦਿਕ ਵਿਭਾਗ ਦੇ ਮਾਹਿਰ ਡਾਕਟਰ ਸੁਰਿੰਦਰ ਸਿੰਘ ਅਤੇ ਉੱਪ ਵੈਦ ਸੁਨੀਤਾ ਰਾਣੀ ਨੇ ਕੈਂਪ ਵਿੱਚ ਆਏ ਹੋਏ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਸਾਰੇ ਮਰੀਜ਼ਾਂ ਨੂੰ ਮੁਫ਼ਤ ਆਯੁਰਵੈਦਿਕ ਦੀਆਂ ਦੇਸੀ ਦਵਾਈਆਂ ਦਿੱਤੀਆਂ। ਇਸ ਮੌਕੇ ਤੇ ਸੇਵਾ ਸੁਸਾਇਟੀ ਦੇ ਮੈਂਬਰ,ਪੰਚ-ਸਰਪੰਚ ਅਤੇ ਬਹੁਤ ਸਾਰੇ ਇਲਾਕਾ​ ਨਿਵਾਸੀ ਹਾਜਰ ਸਨ।

​ਇੱਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣ ਯੋਗ ਹੈ ਕਿ ਸੰਤ ਬਾਬਾ ਬਹਾਦੁਰ ਸਿੰਘ ਜੀ ਨੇ ਆਪਣੇ ਪਿਤਾ ਸ੍ਰ. ਲਛਮਣ ਸਿੰਘ ਜੀ ਦੇ ਸਾਥੀ ਆਜ਼ਾਦੀ ਘੁਲਾਟੀਆਂ ਦੀ ਪ੍ਰੇਰਨਾ ਨਾਲ, ਕੰਢੀ ਇਲਾਕੇ ਵਿੱਚ ਵਿੱਦਿਆ ਦੇ ਪ੍ਰਸਾਰ ਲਈ ਸਾਲ 1953 ਵਿੱਚ ਘਰ-ਬਾਰ ਦਾ ਤਿਆਗ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਇਲਾਕੇ ਵਿੱਚ ਵਿੱਦਿਆ ਦੇ ਲਈ ਸਮਰਪਿਤ ਕੀਤਾ।

error: copy content is like crime its probhihated