ਗੜ੍ਹਦੀਵਾਲਾ 28 ਜੁਲਾਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਮਨਜੋਤ ਕੌਰ, ਏਕਤਾ ਅਤੇ ਰਾਜਵੀਰ ਸਿੰਘ ਨੇ ਕਾਲਜ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਕਾਲਜ ਨੂੰ ਨਵੀਆਂ ਕੁਰਸੀਆਂ ਦਾਨ ਕੀਤੀਆਂ। ਇਸ ਮੌਕੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦਾਨੀ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਯੋਗਦਾਨ ਨਾਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਸੰਸਥਾ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਦਾਨੀ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।








