Prime Punjab Times

Latest news
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :... ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ...
ADVERTISEMENT
You are currently viewing ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ

ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ

ਗੜ੍ਹਦੀਵਾਲਾ, 29 ਜੁਲਾਈ (ਚੌਧਰੀ) 

: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਅਤੇ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ—ਰੋਜ਼ਗਾਰ ਸਕੀਮਾਂ ਅਤੇ ਵੱਖ—ਵੱਖ ਸਰਕਾਰੀ ਨੌਕਰੀਆਂ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ, ਨੈਸ਼ਨਲ ਕਰੀਅਰ ਸਰਵਿਸ ਪੋਰਟਲ ਅਤੇ ਡੀ.ਬੀ.ਈ.ਈ. ਆਨਲਾਈਨ ਮੋਬਾਇਲ ਐਪ ਨੂੰ ਭਰ ਕੇ ਘਰ ਬੈਠੇ ਹੀ ਸਰਕਾਰੀ/ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵੇਂ ਸਕੂਲਾਂ ਦੇ ਸਮੂਹ ਸਟਾਫ ਅਤੇ 186 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਅਤੇ ਪ੍ਰਿੰਸੀਪਲ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।

error: copy content is like crime its probhihated