Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ…

ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ…

ਗੜ੍ਹਦੀਵਾਲਾ 3 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ, ਐੱਨ.ਸੀ.ਸੀ. ਯੂਨਿਟ, ਰੈੱਡ ਕਰਾਸ ਅਤੇ ਰੈੱਡ ਰਿਬਨ ਕਲੱਬ, ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਨੁਮਾਇੰਦਿਆ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਮਨੁੱਖੀ ਸੇਵਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ ‘ਤੇ ਖ਼ੂਨਦਾਨ ਕਰਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਖੂਨਦਾਨੀਆਂ ਦੀ ਸਿਹਤ ਜਾਂਚ ਉਪਰੰਤ ਖ਼ੂਨ ਇਕੱਠਾ ਕੀਤਾ ਗਿਆ। ਵਿਦਿਆਰਥੀਆਂ, ਅਧਿਆਪਕਾਂ, ਗੈਰ-ਅਧਿਆਪਕ ਕਰਮਚਾਰੀਆਂ ਅਤੇ ਸਮਾਜ ਸੇਵੀਆਂ ਨੇ ਉਤਸ਼ਾਹ ਨਾਲ 31 ਯੂਨਿਟ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਮੀਰੀ ਪੀਰੀ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਐਮਰਜੈਂਸੀ ਸਥਿਤੀਆਂ ਵਿੱਚ ਮਰੀਜ਼ਾਂ ਲਈ ਜੀਵਨਦਾਨ ਸਾਬਤ ਹੁੰਦੇ ਹਨ। ਕੈਂਪ ਦੇ ਅੰਤ ਵਿੱਚ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਮੀਰੀ ਪੀਰੀ ਸੇਵਾ ਸੁਸਾਇਟੀ, ਡਾਕਟਰੀ ਟੀਮ ਅਤੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਉਪਰਾਲਿਆਂ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ। ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਮੀਰੀ ਪੀਰੀ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਐਮਰਜੈਂਸੀ ਸਥਿਤੀਆਂ ਵਿੱਚ ਮਰੀਜ਼ਾਂ ਲਈ ਜੀਵਨਦਾਨ ਸਾਬਤ ਹੁੰਦੇ ਹਨ। ਕੈਂਪ ਦੇ ਅੰਤ ਵਿੱਚ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਮੀਰੀ ਪੀਰੀ ਸੇਵਾ ਸੁਸਾਇਟੀ, ਡਾਕਟਰੀ ਟੀਮ ਅਤੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਉਪਰਾਲਿਆਂ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਖੂਨਦਾਨ ਕੈਂਪ ਵਿੱਚ ਸ. ਮਨਦੀਪ ਸਿੰਘ ਢੀਂਡਸਾ (ਪ੍ਰਧਾਨ, ਮੀਰੀ ਪੀਰੀ ਸੇਵਾ ਸੋਸਾਇਟੀ), ਸ. ਜਤਿੰਦਰ ਸਿੰਘ ਲਾਲੀ ਬਾਜਵਾ (ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਹੁਸ਼ਿਆਰਪੁਰ), ਸ. ਹਰਦੀਪ ਸਿੰਘ ਬੋਦਲ (ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ, ਇਟਲੀ), ਸ. ਇਕਬਾਲ ਸਿੰਘ ਜੌਹਲ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਕਿਸਾਨ ਵਿੰਗ), ਸਕੱਤਰ ਮੰਜੇਸ਼ ਸੂਦ (ਰੈੱਡ ਕਰਾਸ ਸੋਸਾਇਟੀ), ਅਦਿਤਿਆ ਰਾਣਾ (ਜੁਆਇੰਟ ਸਕੱਤਰ) ਅਤੇ ਰਜੀਵ ਬਜਾਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।