Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 5 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਹੋਇਆ ਪੂਰਾ

15265 ਵੋਟਰ ਗੈਰ-ਹਾਜਰ, 48512 ਨੇ ਪੱਕੇ ਤੌਰ ‘ਤੇ ਛੱਡਿਆ ਸਥਾਨ, 28475 ਮ੍ਰਿਤਕ ਪਾਏ ਗਏ

13 ਅਗਸਤ ਨੂੰ ਡਰਾਫਟ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ,12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਲਏ ਜਾਣਗੇ ਦਾਅਵੇ ਅਤੇ

: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸ਼ੁਰੂ ਹੋਈ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਮੁਕੰਮਲ ਕਰ ਲਿਆ ਗਿਆ।

          ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿਤਕ ਪਾਏ ਗਏ ਜਦਕਿ 306 ਹੋਰਨਾਂ ਦਾ ਡਾਟਾ ਇਕੱਤਰ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਸੂਚੀਆਂ ਬੂਥ ਲੈਵਲ ਅਫ਼ਸਰਾਂ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ ਨੂੰ ਜਾਣਕਾਰੀ ਲਈ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

          ਡਰਾਫਟ ਵੋਟਰ ਸੂਚੀਆਂ ਬਾਰੇ ਡਿਪਟੀ ਕਮਿਸ਼ਨ ਆਸ਼ਿਕਾ ਜੈਨ ਨੇ ਦੱਸਿਆ ਕਿ ਮਿਤੀ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ ਜਿਸ ਉਪਰੰਤ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਉਪਰੰਤ ਮਿਤੀ 8 ਅਕਤੂਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਮਿਤ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੀ.ਐਲ.ਓਜ਼., ਬੀ.ਐਲ.ਏਜ਼ ਅਤੇ ਜ਼ਿਲ੍ਹਾ ਵਾਸੀਆਂ ਦੀ ਐਸ.ਆਈ.ਆਰ. ਦਾ ਕੰਮ ਨਿਰਧਾਰਤ ਸਮੇਂ ਤੋਂ ਪਹਿਲਾਂ 100 ਫੀਸਦੀ ਮੁਕੰਮਲ ਕਰਨ ਲਈ ਸ਼ਲਾਘਾ ਕੀਤੀ।

ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਐਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ।