Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 6 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ (2026-27) ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਪੌੜੀਆਂ ਦਾ ਪਾਠ ਕੀਤਾ। ਅਰਦਾਸ ਕਰਨ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੜਾਹ-ਪ੍ਰਸਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਉਣ ਵਾਲੇ ਵਿੱਦਿਅਕ ਵਰ੍ਹੇ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਉੱਪਰ ਆਪਣਾ ਮਿਹਰ ਭਰਿਆ ਹੱਥ ਰੱਖਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।