Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ

KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ

ਦਸੂਹਾ 6 ਅਗਸਤ (ਚੌਧਰੀ) 

10 ਅਗਸਤ ਨੂੰ ‘ਆਗਾਜ਼-ਏ-ਖ਼ਾਸ’ ਤੇ 11 ਅਗਸਤ ਨੂੰ ‘ਵਿੱਦਿਆ ਆਰੰਭ 2026’ ਨਾਲ ਹੋਵੇਗਾ ਨਵੇਂ ਸੈਸ਼ਨ ਦਾ ਆਗਾਜ਼

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਨੂੰ ਯਾਦਗਾਰ ਬਣਾਉਣ ਲਈ ਦੋ-ਦਿਨਾ ਵਿਸ਼ੇਸ਼ ਸਮਾਗਮ ਦਾ ਆਯੋਜਨ 10 ਅਤੇ 11 ਅਗਸਤ ਨੂੰ ਕੀਤਾ ਜਾ ਰਿਹਾ ਹੈ। ਇਹ ਸਮਾਗਮ ਨਵੇਂ ਵਿਦਿਆਰਥੀਆਂ ਦੇ ਨਿੱਘੇ ਸਵਾਗਤ, ਉਨ੍ਹਾਂ ਦੇ ਅਕਾਦਮਿਕ ਸਫ਼ਰ ਦੀ ਮੰਗਲਮਈ ਸ਼ੁਰੂਆਤ ਅਤੇ ਸਿੱਖਿਆ ਦੇ ਨਾਲ-ਨਾਲ ਨੈਤਿਕ ਤੇ ਆਧਿਆਤਮਿਕ ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਦੇ ਪਹਿਲੇ ਦਿਨ 10 ਅਗਸਤ ਨੂੰ “ਆਗਾਜ਼-ਏ-ਖ਼ਾਸ” ਸੰਗੀਤਮਈ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਵੱਲੋਂ ਵਿਸ਼ੇਸ਼ ਸੰਗੀਤਮਈ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਹ ਆਪਣੇ ਪ੍ਰੇਰਣਾਦਾਇਕ ਅੰਦਾਜ਼ ਰਾਹੀਂ ਵਿਦਿਆਰਥੀਆਂ ਨੂੰ ਸੱਚ, ਸਦਾਚਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦੇਣਗੇ। ਇਹ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਸਾਬਤ ਹੋਵੇਗਾ। ਸਮਾਗਮ ਦੇ ਦੂਸਰੇ ਦਿਨ 11 ਅਗਸਤ ਨੂੰ “ਵਿੱਦਿਆ ਆਰੰਭ 2026 – ਬਲੈਸਡ ਬਿਗਨਿੰਗ ਆਫ ਲਰਨਿੰਗ” ਦੇ ਸਿਰਲੇਖ ਹੇਠ ਧਾਰਮਿਕ ਸਮਾਗਮ ਕਾਲਜ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਦਿਨ ਹਵਨ ਯੱਗ ਕਰਵਾਇਆ ਜਾਵੇਗਾ, ਜਿਸ ਰਾਹੀਂ ਨਵੇਂ ਸੈਸ਼ਨ ਦੀ ਮੰਗਲਮਈ ਸ਼ੁਰੂਆਤ, ਵਿਦਿਆਰਥੀਆਂ ਦੇ ਉੱਜਵਲ ਭਵਿੱਖ, ਅਕਾਦਮਿਕ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸ ਪਾਵਨ ਮੌਕੇ ਕਾਲਜ ਪ੍ਰਬੰਧਨ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤੀ ਤੱਕ ਸੀਮਿਤ ਨਹੀਂ, ਸਗੋਂ ਇਹ ਚਰਿੱਤਰ ਨਿਰਮਾਣ, ਨੈਤਿਕ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਨੀਂਹ ਵੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਸੋਚ ਅਧੀਨ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਸੱਭਿਆਚਾਰਕ ਅਤੇ ਆਧਿਆਤਮਿਕ ਰੰਗ ਨਾਲ ਜੋੜਿਆ ਜਾ ਰਿਹਾ ਹੈ। ਕਾਲਜ ਦੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਦੋ-ਦਿਨਾ ਸਮਾਗਮ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ ਸਗੋਂ ਸਰਵਪੱਖੀ ਵਿਕਾਸ ਵੱਲ ਪ੍ਰੇਰਿਤ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਸਮਾਗਮਾਂ ਨਾਲ ਜੋੜਨਾ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਭਕਾਰੀ ਹੈ।

ਫੋਟੋ : ਕੇ.ਐਮ.ਐਸ ਕਾਲਜ ਦਸੂਹਾ ਵਿਖੇ ਹੋਣ ਵਾਲੇ 2 ਦਿਨਾਂ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ।