Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing DAV ਪਬਲਿਕ ਸਕੂਲ ‘ਚ ਤੀਜ ਦਾ ਤਿਉਹਾਰ ਧੂਮਧਾਮ  ਅਤੇ ਉਤਸ਼ਾਹ ਨਾਲ ਮਨਾਇਆ ਗਿਆ

DAV ਪਬਲਿਕ ਸਕੂਲ ‘ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਗੜ੍ਹਦੀਵਾਲਾ 7 ਅਗਸਤ (ਚੌਧਰੀ) 

: ਅੱਜ ਮਿਤੀ 07.08.2026 ਨੂੰ ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵਿੱਚ ਤੀਜ ਦਾ ਤਿਉਹਾਰ ਪੰਜਾਬ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਲੋਕ-ਸੱਭਿਆਚਾਰ, ਤੀਜ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਨਾਲ ਜੋੜਨਾ ਸੀ।

ਇਸ ਮੌਕੇ ‘ਤੇ ਮੰਚ ਦਾ ਸੰਚਾਲਨ 11ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਲੋਕ-ਗੀਤਾਂ ‘ਤੇ ਨੱਚ, ਸੱਭਿਆਚਾਰਕ ਪ੍ਰਸਤੁਤੀਆਂ ਅਤੇ ਨਾਟਕਾਂ ਰਾਹੀਂ ਤੀਜ ਦੇ ਮਹੱਤਵ ਅਤੇ ਵਿਰਾਸਤ ਨੂੰ ਸੁੰਦਰ ਢੰਗ ਨਾਲ ਦਰਸਾਇਆ ਗਿਆ। ਸਕੂਲ ਪਰਿਸਰ ਵਿੱਚ ਤੀਜ ਦੀਆਂ ਪਰੰਪਰਾਵਾਂ ਨੂੰ ਦਰਸਾਉਂਦੇ ਹੋਏ ਵਿਦਿਆਰਥਣਾਂ ਨੇ ਝੂਲੇ, ਮਹਿੰਦੀ ਅਤੇ ਰਵਾਇਤੀ ਖੇਡਾਂ ਦਾ ਭਰਪੂਰ ਆਨੰਦ ਮਾਇਆ। ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਤੀਜ ਪਥ ਦੇ ਮਹੱਤਵ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵਿਸ਼ੇਸ਼ ਜਾਣਕਾਰੀਆਂ ਵੀ ਦਿੱਤੀਆਂ ਗਈਆਂ। ਇਸ ਸਮਾਗਮ ਵਿੱਚ ਸਕੂਲ ਦੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅੰਤ ਵਿੱਚ ਪ੍ਰਧਾਨਾਚਾਰਿਆ ਨੇ ਸਾਰੇ ਵਿਦਿਆਰਥੀਆਂ ਨੂੰ ਤੀਜ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਲੋਕ-ਵਿਰਾਸਤ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀਆਂ ਰਵਾਇਤਾਂ ਦਾ ਕੁਦਰਤ ਨਾਲ ਡੂੰਘਾ ਨਾਤਾ ਹੈ, ਇਸ ਲਈ ਸਾਨੂੰ ਆਪਣੇ ਕੁਦਰਤੀ ਵਾਤਾਵਰਣ ਦੀ ਸੰਭਾਲ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਹੀ ਸਾਡੇ ਲਈ ਸੱਚੀ ਕਾਮਯਾਬੀ ਹੋਵੇਗੀ। ਸਮਾਗਮ ਦਾ ਸਮਾਪਨ ਸਾਰਿਆਂ ਲਈ ਯਾਦਗਾਰ ਅਤੇ ਖੁਸ਼ਗਵਾਰ ਰਿਹਾ।