Prime Punjab Times

Latest news
DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਦਾ ਵਿਸਥਾਰ, ਵੱਖ-ਵੱਖ ਖੇਤਰਾਂ ਤੋਂ ਨਵੇਂ ਪੱਤਰਕਾਰ ਸਾਥੀ ਜੁੜੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਰੜਾ ਤੋਂ ਟਾਹਲੀ ਤੱਕ 4.44 ਕਿਲੋਮੀਟਰ ਲਿੰਕ ਸੜਕ ਲੋਕਾਂ ਨੂੰ ਸਮਰਪਿਤ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ  ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 ‘ਚ ਮਾਰੀਆਂ ਮੱਲਾਂ

DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 ‘ਚ ਮਾਰੀਆਂ ਮੱਲਾਂ

ਗੜ੍ਹਦੀਵਾਲਾ 10 ਅਗਸਤ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਅਤੇ ਜ਼ੋਨਲ/ਸਰਕਲ ਟੂਰਨਾਮੈਂਟ 2026-27 ਵਿੱਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹ ਮੁਕਾਬਲੇ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਆਯੋਜਿਤ ਕੀਤੇ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਹਰ ਉਮਰ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ।

14 ਸਾਲ ਉਮਰ ਵਰਗ ਵਿੱਚ ਲੜਕਿਆਂ ਦੀ ਬੈਡਮਿੰਟਨ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਉਮਰ ਵਰਗ ਵਿੱਚ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਵੀ ਪਹਿਲਾ ਸਥਾਨ ਜਿੱਤ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ।

17 ਸਾਲ ਉਮਰ ਵਰਗ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਦੀਆਂ ਬੈਡਮਿੰਟਨ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

19 ਸਾਲ ਉਮਰ ਵਰਗ ਵਿੱਚ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਨਵਾਂ ਰਿਕਾਰਡ ਬਣਾਇਆ।

17 ਸਾਲ ਉਮਰ ਵਰਗ ਦੀ ਵਾਲੀਬਾਲ ਮੁਕਾਬਲੇ ਵਿੱਚ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ।

14 ਸਾਲ ਉਮਰ ਵਰਗ ਵਿੱਚ ਸਕੂਲ ਦੀ ਬੈਡਮਿੰਟਨ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਅਤੇ ਡੀ.ਏ.ਵੀ. ਸੀ.ਐੱਮ.ਸੀ., ਨਵੀਂ ਦਿੱਲੀ ਦੇ ਸਕੱਤਰ ਸ੍ਰੀ ਅਰਵਿੰਦ ਘੋਈ ਜੀ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੌਦਗਿੱਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਨੁਸ਼ਾਸਨ ਅਤੇ ਮਿਹਨਤ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਜਿੱਤ ਦਾ ਸਿਹਰਾ ਡੀ.ਪੀ. ਮੈਡਮ ਮਨਪ੍ਰੀਤ ਕੌਰ ਅਤੇ ਸ੍ਰੀ ਰਮਨਦੀਪ ਸਿੰਘ ਜੀ ਦੇ ਯੋਗ ਮਾਰਗਦਰਸ਼ਨ ਨੂੰ ਜਾਂਦਾ ਹੈ, ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਇਹ ਉਪਲਬਧੀ ਹਾਸਲ ਕੀਤੀ।

ਸਕੂਲ ਪਰਿਵਾਰ ਨੂੰ ਆਪਣੇ ਇਨ੍ਹਾਂ ਪ੍ਰਤਿਭਾਸ਼ਾਲੀ ਖਿਡਾਰੀਆਂ ‘ਤੇ ਮਾਣ ਹੈ, ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

error: copy content is like crime its probhihated