Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 11 ਅਗਸਤ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵੱਲੋਂ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਬ੍ਰਹਮ ਕੁਮਾਰੀ ਆਸ਼ਰਮ, ਗੜ੍ਹਦੀਵਾਲਾ ਤੋਂ ਮੈਡਮ ਜਸਕੀਰਤ ਕੌਰ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ, ਖੁਸ਼ਹਾਲ ਅਤੇ ਨਸ਼ਾ ਮੁਕਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਦੌਰਾਨ ਵਿਦਿਆਰਥੀਆਂ ਅਤੇ ਹਾਜ਼ਰ ਮੈਂਬਰਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਰੈੱਡ ਰਿਬਨ ਕਲੱਬ ਦੀ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਐਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਸ੍ਰੀ ਸੁਖਵਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਜਸਕੀਰਤ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ।

ਉਨ੍ਹਾਂ ਨੇ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰਨਾ ਸੀ।

error: copy content is like crime its probhihated