Prime Punjab Times

Latest news
ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ हरियाणा के मुख्यमंत्री नायब सिंह सैनी ने पंजाब में कानून-व्यवस्था, नशे और विकास के मुद्दे पर आप सरका... ਜਨਗਣਨਾ-2027: ਨਗਰ ਨਿਗਮ ਖੇਤਰ ਦੇ ਵਸਨੀਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕਣਗੇ ਆਨਲਾਈਨ ਸਵੈ-ਗਣਨਾ : ਪ੍ਰੀਤਇੰਦਰ... ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਗਰੀਨ ਦੀਵਾਲੀ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਦਾ ਆਗਾਜ਼ ਕੱਲ੍ਹ, ਤਿਆਰੀਆਂ ਮੁਕੰਮਲ : ਆਰ ਐਸ ਅਭੀ,ਅਸ਼ੋਕ ਕੁਮਾਰ* ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੀ.ਸੀ.ਐਸ.ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਸੰਭਾਲਿਆ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਨੂੰ ਲੈਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰ... ਪੁਲਿਸ ਵਲੋਂ ਅਪਰਾਧਿਕ ਗਿਰੋਹ ਅਤੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
ADVERTISEMENT
You are currently viewing ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ

ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ

ਬਟਾਲਾ, 12 ਅਗਸਤ (ਅਵਿਨਾਸ਼ ਸ਼ਰਮਾ)

: ਬਟਾਲਾ ਨਗਰ ਨਿਗਮ ਦਫ਼ਤਰ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਵਿਕਾਸ ਕਾਰਜਾਂ ਸਬੰਧੀ ਅਹਿਮ ਮੀਟਿੰਗ ਚੱਲ ਰਹੀ ਸੀ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਏਡੀਸੀ, ਨਗਰ ਨਿਗਮ ਕਮਿਸ਼ਨਰ ਸਮੇਤ ਕਈ ਸਰਕਾਰੀ ਅਧਿਕਾਰੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਨੂੰ ਇੱਕ ਈ-ਮੇਲ ਪ੍ਰਾਪਤ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਚੱਲ ਰਹੀ ਮੀਟਿੰਗ ਨੂੰ ਤੁਰੰਤ ਅੱਧ ਵਿਚਾਲੇ ਰੋਕਣਾ ਪਿਆ। ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਦਫ਼ਤਰ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ।

ਸਰਕਾਰੀ ਅਧਿਕਾਰੀਆਂ ਮੁਤਾਬਕ ਏਡੀਸੀ ਵੱਲੋਂ ਤੁਰੰਤ ਨਗਰ ਨਿਗਮ ਦਫ਼ਤਰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਕਮਾਂ ਤੋਂ ਬਾਅਦ ਬਟਾਲਾ ਸਿਟੀ ਪੁਲਿਸ ਦੀ ਟੀਮ ਦੇ ਨਾਲ ਡੌਗ ਸਕੁਆਡ ਵੀ ਮੌਕੇ ’ਤੇ ਪਹੁੰਚ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਜਾਂਚ ਸ਼ੁਰੂ ਕੀਤੀ ਗਈ।

ਇਸ ਸਬੰਧੀ ਸਿਟੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਨੂੰ ਮਿਲੀ ਈ-ਮੇਲ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅਤੇ ਬਟਾਲਾ ਦੇ ਮੇਅਰ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਰਚ ਅਭਿਆਨ ਜਾਰੀ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਦੇ ਪੱਖੋਂ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਨਹੀਂ ਦਿੱਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਸੀ।