Prime Punjab Times

Latest news
ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ...
ADVERTISEMENT
You are currently viewing ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ

ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ

ਹੁਸ਼ਿਆਰਪੁਰ, 17 ਅਗਸਤ (ਪ੍ਰਾਈਮ ਪੰਜਾਬ ਟਾਈਮਜ) 
: ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨੂੰ ਰੋਕਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖਾਦ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਸ ਸਬੰਧੀ ਕਿਸਾਨਾਂ ਨੂੰ ਖਾਦ ਜਾਂ ਹੋਰ ਖੇਤੀਬਾੜੀ ਇਨਪੁਟ ਖਰੀਦਦੇ ਸਮੇਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣਾ ਚਾਹੀਦਾ ਹੈ, ਤਾਂ ਜੋ ਗੈਰ-ਮਿਆਰੀ ਖਾਦ ਜਾਂ ਹੋਰ ਇਨਪੁਟ ਦੀ ਖਰੀਦ ਵਿੱਚ ਹੋਣ ਵਾਲੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਤਾਇਨਾਤ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਮਿਆਰੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਖਾਦਾਂ ਦੀ ਗੁਣਵੱਤਾ ਦੀ ਜਾਂਚ ਲਈ ਲੋੜੀਂਦੇ ਸੈਂਪਲ ਲੈਣ ਅਤੇ ਕਿਸੇ ਵੀ ਸ਼ਿਕਾਇਤ ਦੇ ਪ੍ਰਾਪਤ ਹੋਣ ’ਤੇ ਉਸ ਦਾ ਤੁਰੰਤ ਢੁੱਕਵਾਂ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹਰਮਨਦੀਪ ਸਿੰਘ ਨੂੰ ਹੈਲਪਲਾਈਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਈਲ ਨੰਬਰ 88720-26516 ਹੈ। ਇਸੇ ਤਰ੍ਹਾਂ ਬਲਾਕ ਪੱਧਰ ’ਤੇ ਗੜ੍ਹਸ਼ੰਕਰ ਤੋਂ ਸੁਖਜਿੰਦਰ ਪਾਲ 88720-06795, ਮਾਹਿਲਪੁਰ ਤੋਂ ਗੁਰਿੰਦਰ ਸਿੰਘ 79865-17309, ਹੁਸ਼ਿਆਰਪੁਰ-1 ਤੋਂ ਗੁਰਕਿਰਪਾਲ ਸਿੰਘ 90563-60415, ਹੁਸ਼ਿਆਰਪੁਰ-2 ਤੋਂ ਧਰਮਵੀਰ ਸ਼ਾਰਦ 98588-66947, ਭੂੰਗਾ ਤੋਂ ਸੰਦੀਪ ਸਿੰਘ 98761-96210, ਮੁਕੇਰੀਆਂ ਤੋਂ ਕੰਵਲਦੀਪ ਸਿੰਘ 94171-74971, ਦਸੂਹਾ ਅਤੇ ਹਾਜੀਪੁਰ ਤੋਂ ਅਵਤਾਰ ਸਿੰਘ ਨਰ 98550-03462, ਟਾਂਡਾ ਤੋਂ ਲਵਜੀਤ ਸਿੰਘ 99157-57742 ਅਤੇ ਤਲਵਾੜਾ ਤੋਂ ਅਜਰ ਸਿੰਘ ਕੰਵਰ 94632-04351 ਨੂੰ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ ਖਰੀਦਦੇ ਸਮੇਂ ਪੱਕਾ ਬਿੱਲ ਜ਼ਰੂਰ ਲੈਣ ਅਤੇ ਖਾਦ ਦੀ ਟੈਗਿੰਗ ਜਾਂ ਕਿਸੇ ਹੋਰ ਕਿਸਮ ਦੀ ਬੇਨਿਯਮੀ ਸਾਹਮਣੇ ਆਉਣ ’ਤੇ ਤੁਰੰਤ ਸਬੰਧਤ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਮਾਮਲੇ ਦਾ ਸਮੇਂ ਸਿਰ ਢੁੱਕਵਾਂ ਨਿਪਟਾਰਾ ਕੀਤਾ ਜਾ ਸਕੇ।
error: copy content is like crime its probhihated