Prime Punjab Times

Latest news
DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ...
ADVERTISEMENT
You are currently viewing ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ – ਆਗੂ

ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ – ਆਗੂ

ਗੜ੍ਹਦੀਵਾਲਾ 20 ਅਗਸਤ (ਚੌਧਰੀ) 

23 ਅਗਸਤ ਨੂੰ ਸਤੋਜ ਵਿਖੇ ਐਨ.ਪੀ.ਐਸ ਮੁਲਾਜ਼ਮਾਂ ਦੀ ਹੋਵੇਗੀ ਮਹਾਰੈਲੀ।: ਪ੍ਰਿੰਸ ਪਲਿਆਲ ਗੜਦੀਵਾਲਾ

: ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਐਨ. ਪੀ.ਐਸ ਪੀੜਤ ਮੁਲਾਜ਼ਮ ਰੈਲੀ ਵਿੱਚ ਸ਼ਮੂਲੀਅਤ ਕਰ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਪੁਰਾਣੀ ਪੈਨਸ਼ਨ ਕੋਈ ਖੈਰਾਤ ਨਹੀਂ,ਸਗੋਂ ਮੁਲਾਜ਼ਮਾਂ ਦਾ ਹੱਕ ਹੈ,ਜੋ ਉਹ ਪ੍ਰਾਪਤ ਕਰਕੇ ਰਹਿਣਗੇ। ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਿੰਸ ਪਲਿਆਲ ਗੜਦੀਵਾਲਾ (ਜ਼ਿਲ੍ਹਾ ਵਾਈਸ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ।)ਅਤੇ
ਸੀਨੀਅਰ ਜ਼ਿਲ੍ਹਾ ਆਗੂ ਜਗਵਿੰਦਰ ਸਿੰਘ,ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ,
ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾਂ ਵਿਚ ਆਉਣ‌ ਤੋਂ ਪਹਿਲਾਂ ਪੰਜਾਬ ਦੇ ਕਰੀਬ ਦੋ ਲੱਖ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਅੰਦਰ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮੌਜੂਦਾ ਸਰਕਾਰ ਨੇ ਹੋਂਦ ਵਿੱਚ ਆਉਣ ਤੋਂ ਬਾਅਦ ਨਵੰਬਰ,2022 ਵਿੱਚ ਇੱਕ ਅਧੂਰਾ ਅਤੇ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ। ਇਸ ਨੋਟੀਫਿਕੇਸ਼ਨ ਤੋਂ‌ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿੱਚ ਸੈਂਕੜੇ ਕਰਮਚਾਰੀ ਸੇਵਾ ਮੁਕਤ ਹੋਏ,ਪਰ ਇਸ ਲੰਗੜੇ ਅਤੇ ਅਧੂਰੇ ਨੋਟੀਫਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ। ਸਗੋਂ ਸੇਵਾ ਮੁਕਤੀ ਤੋਂ ਬਾਅਦ ਕਰਮਚਾਰੀ ਸਬਜ਼ੀ ਦੀ ਰੇਹੜੀ ਲਗਾਉਣ ਤੱਕ ਮਜ਼ਬੂਰ ਹੋਏ ਪਏ ਹਨ‌। ਇਸ ਅਧੂਰੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਹਿੱਤ ਪੰਜਾਬ ਦੇ ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਅਤੇ ਰੈਲੀਆਂ ਕਰ ਰਹੇ ਹਨ। ਪ੍ਰੰਤੂ ਸਰਕਾਰ ਦੇ ਕੰਨਾਂ ਉੱਤੇ ਜੂੰ ਤੱਕ ਨਹੀਂ ਸਰਕ ਰਹੀ।


ਇਸ ਮੌਕੇ ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ ਆਦਿ ਆਗੂਆਂ ਨੇ ਦੱਸਿਆਂ ਕਿ ਪੰਜਾਬ ਦਾ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਦੋਂ‌ ਵਿਰੋਧੀ ਧਿਰ ਵਿੱਚ ਬੈਠਾ ਸੀ ਤਾਂ ਸਾਡੀਆਂ ਰੈਲੀਆਂ ਅਤੇ ਧਰਨਿਆਂ ਵਿੱਚ ਸਾਡੇ ਬਰਾਬਰ ਆਪਣੇ ਗਲੇ ਵਿੱਚ ਤਖ਼ਤੀ ਪਾਕੇ ਕਹਿੰਦਾ ਹੁੰਦਾ ਕਿ ” ਰੈਲੀਆਂ ਕਰਨਾ ਸ਼ੌਂਕ ਨਹੀਂ ਮਜ਼ਬੂਰੀ ਹੈ, ਪੁਰਾਣੀ ਪੈਨਸ਼ਨ ਜ਼ਰੂਰੀ ਹੈ” ਪਰ ਹੁਣ ਸੱਤਾਂ ਵਿੱਚ ਹੋਕੇ ਆਪਣੀ ਇਸ ਗੱਲ ਤੋਂ ਮੁਨਕਰ ਹੋ ਗਿਆ। ਆਗੂਆਂ ਨੇ ਦੱਸਿਆਂ ਕਿ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਆਪਣੇ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਿਸ ਦਾ ਕਿ ਲੱਖਾਂ ਮੁਲਾਜ਼ਮਾਂ ਨੂੰ ਲਾਭ ਮਿਲ ਰਿਹਾ ਹੈ। ਆਗੂਆਂ ਨੇ ਦੱਸਿਆਂ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ‌ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋਕੇ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਪਿੰਡ ਸਤੋਜ ਵਿਖੇ ਮਹਾਰੈਲੀ ਕਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ ।ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮੁਲਾਜ਼ਮ ਰੈਲੀ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਹਜ਼ਾਰਾਂ ਸਾਥੀਆਂ ਨੇ ਸ਼ਮੂਲੀਅਤ ਕੀਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਦੇ ਡੰਡਿਆਂ ਅਤੇ ਪਾਣੀ ਦੀਆਂ ਬੁਛਾੜਾਂ ਦਾ ਵੀ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ੀ ਸਾਥੀਆਂ ਦਾ ਹੌਸਲਾ ਬੁਲੰਦ ਹੈ ਅਤੇ ਹੁਣ 23 ਅਗਸਤ ਨੂੰ ਸਤੋਜ ਰੈਲੀ ਦਾ ਸਾਂਝਾ ਫਰੰਟ ਅਤੇ ਸਾਂਝੇ ਮੰਚ ਦੀ ਤਾਲਮੇਲ ਕਮੇਟੀ ਨੇ ਬੀਤੇ 16 ਅਗਸਤ ਦੀ ਲੁਧਿਆਣਾ ਮੀਟਿੰਗ ਵਿੱਚ ਇਸ ਰੈਲੀ ਦਾ ਸਮਰਥਨ ਕਰ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਮੂਹ ਐਨ.ਪੀ.ਐਸ ਮੁਲਾਜ਼ਮਾਂ ਵਿੱਚ ਸਤੋਜ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਤੇ ਜਿਲ੍ਹੇ ਦਾ ਵੱਡਾ ਬੱਸਾਂ ਅਤੇ ਵਹੀਕਲਾਂ ਦਾ ਕਾਫ਼ਲਾ ਇਸ ਰੈਲੀ ਵਿੱਚ ਸ਼ਾਮਲ ਹੋਵੇਗਾ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਮੌਕੇ ਤੇ ਆਗੂ , ਅਨਿਲ ਕੁਮਾਰ, ਭੁਪਿੰਦਰ ਸਿੰਘ, ,ਸਰਤਾਜ ਸਿੰਘ, ਸਰਬਜੀਤ ਸਿੰਘ, ਸੰਜੀਵ ਕੁਮਾਰ, ਨਵਤੇਜ ਸਿੰਘ, ਲਖਬੀਰ ਸਿੰਘ ,ਅਨਿਲ ਕੁਮਾਰ, ਦੀਪਕ ਕੋਡਲ, ਮਹਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਮਨੋਜ ਕੁਮਾਰ ਸ਼ਰਮਾ ਸ਼ਸ਼ੀਕਾਂਤ, ਹਰਜਿੰਦਰ ਸਿੰਘ ਟੋਨੀ,,ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ , ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, , ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ , ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ, ਨਵਤੇਜ ਸਿੰਘ,
ਆਦਿ ਹਾਜ਼ਰ ਸਨ।