Prime Punjab Times

Latest news
DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ “ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ ਵਿਖੇ “ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 20 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ “ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈ.ਟੀ.”ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।


ਸੈਮੀਨਾਰ ਦੇ ਸਰੋਤ ਵਿਅਕਤੀ ਇੰਜੀ. ਨਵੀਨ ਕਾਲੀਆ, (ਟੈੱਕ ਪੁਆਇੰਟ ਹੁਸ਼ਿਆਰਪੁਰ) ਨੇ ਵਿਦਿਆਰਥੀਆਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਰਟੀਫਿਸ਼ੀਅਲ ਇੰਟੈਲੀਜਂਸ (AI), ਸਾਈਬਰ ਸਿਕਿਉਰਿਟੀ ਅਤੇ ਡਾਟਾ ਐਨਾਲਾਈਟਿਕਸ ਦੇ ਵਧ ਰਹੇ ਮਹੱਤਵ ਅਤੇ ਭਵਿੱਖ ਵਿੱਚ ਆਈ.ਟੀ.ਖੇਤਰ ਵਿੱਚ ਇਨ੍ਹਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਬਦਲਦੇ ਤਕਨੀਕੀ ਦੌਰ ਨਾਲ ਕਦਮ ਮਿਲਾ ਕੇ ਚੱਲਣ, ਨਵੀਆਂ ਸਕਿੱਲਜ਼ ਵਿਕਸਿਤ ਕਰਨ ਅਤੇ ਪ੍ਰੈਕਟੀਕਲ ਨੌਲਜ ’ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਇੰਜੀ. ਕਮਲਜੀਤ ਕੌਰ ਨੇ ਸਰੋਤ ਵਿਅਕਤੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਕਲਾਸ ਰੂਮ ਦੀ ਪੜ੍ਹਾਈ ਦੇ ਨਾਲ-ਨਾਲ ਉਦਯੋਗ ਦੀਆਂ ਨਵੀਆਂ ਤਕਨੀਕੀ ਲੋੜਾਂ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ AI, ਸਾਈਬਰ ਸਿਕਿਉਰਿਟੀ ਅਤੇ ਡਾਟਾ ਐਨਾਲਾਈਟਿਕਸ ਵਰਗੇ ਉੱਭਰਦੇ ਖੇਤਰਾਂ ਵਿੱਚ ਆਪਣਾ ਗਿਆਨ ਅਤੇ ਹੁਨਰ ਵਧਾਉਣ ਲਈ ਪ੍ਰੇਰਿਤ ਕੀਤਾ।